ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 17 ਅਪਰੈਲ ਇੱਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ...
Advertisement
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਅਪਰੈਲ
Advertisement
ਇੱਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਵਾਰਡ ਵਾਸੀਆਂ, ਦੁਕਾਨਦਾਰਾਂ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਲੰਗਰ ਲਾਏ। ਨਗਰ ਕੀਰਤਨ ਦੌਰਾਨ ਕੀਰਤਨੀ ਅਤੇ ਕਵਿਸ਼ਰੀ ਜਥਿਆਂ ਵੱਲੋਂ ਧਾਰਮਿਕ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਗਤਕਾ ਟੀਮਾਂ ਨੇ ਗਤਕੇ ਦੇ ਜੌਹਰ ਦਿਖਾਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਤੇਜਾ ਸਿੰਘ ਕਮਾਲਪੁਰ, ਮਲਕੀਤ ਸਿੰਘ ਚੰਗਾਲ, ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ, ਵਿਨਰਜੀਤ ਸਿੰਘ ਗੋਲਡੀ, ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸਿੰਘ ਹਾਕੀ, ਹਰਵਿੰਦਰ ਸਿੰਘ ਕਾਕੜਾ, ਇੰਦਰਜੀਤ ਸਿੰਘ ਤੂਰ, ਰੁਪਿੰਦਰ ਸਿੰਘ ਰੰਧਾਵਾ, ਟਰੱਕ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ, ਮਨੇਜਰ ਜਗਜੀਤ ਸਿੰਘ ਸੰਗਤਪੁਰਾ ਆਦਿ ਹਾਜ਼ਰ ਸਨ।
Advertisement