ਐੱਸ ਐੱਸ ਸੱਤੀ
ਮਸਤੂਆਣਾ ਸਾਹਿਬ, 30 ਸਤੰਬਰ
ਸੰਤ ਅਤਰ ਸਿੰਘ ਵੱਲੋਂ ਸਥਾਪਤ ਧਾਰਮਿਕ ਮਹਾ ਵਿਦਿਆਲਿਆ ਲੰਗਰ ਬੁੰਗਾ ਮਸਤੂਆਣਾ ਦਮਦਮਾ ਸਾਹਿਬ (ਬਠਿੰਡਾ) ਦੇ 100 ਸਾਲਾ ਸਥਾਪਨਾ ਦਵਿਸ ਨੂੰ ਸਮਰਪਿਤ ਨਗਰ ਕੀਰਤਨ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਵੱਲੋਂ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮਸਤੂਆਣਾ ਸਾਹਿਬ ਤੋਂ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਦਮਦਮਾ ਸਾਹਿਬ ਨੂੰ ਰਵਾਨਾ ਹੋਏ ਨਗਰ ਕੀਰਤਨ ਦੌਰਾਨ ਕੌਂਸਲ ਪ੍ਰਬੰਧਕਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲੇ ਭੇਟ ਕੀਤੇ ਗਏ ਅਤੇ ਪੰਜ ਪਿਆਰਿਆਂ ਅਤੇ ਵੱਖ ਵੱਖ ਸਾਧੂ ਸੰਤ ਮਹਾਪੁਰਸ਼ ਨੂੰ ਸਿਰੋਪਾਓ ਭੇਟ ਕੀਤੇ ਗਏ।
ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਅਤੇ ਮੁੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਫੱਕਰ ਦੀ ਨਿਗਰਾਨੀ ਹੇਠ ਸਜਾਏ ਗਏ ਨਗਰ ਕੀਰਤਨ ਦਾ ਵੱਖ ਵੱਖ ਥਾਈਂ ਭਰਵਾਂ ਸਵਾਗਤ ਕੀਤਾ। ਇਸ ਮੌਕੇ ਬਾਬਾ ਗੁਰਮੇਲ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ, ਬਾਬਾ ਹਰਬੇਅੰਤ ਸਿੰਘ, ਬਾਬਾ ਸਤਪਾਲ ਸਿੰਘ, ਬਾਬਾ ਮਨਜੋਤ ਸਿੰਘ, ਜਥੇਦਾਰ ਬਾਬਾ ਪਰਗਟ ਸਿੰਘ ਖੇੜੀ ਸਾਹਿਬ, ਜਥੇਦਾਰ ਦਰਸਨ ਸਿੰਘ ਕਲੇਰ, ਮੈਨੇਜਰ ਮਲਕੀਤ ਸਿੰਘ ਢਿੱਲੋਂ, ਮੈਨੇਜਰ ਹਰਬੰਸ ਸਿੰਘ, ਨਿਰਮਲ ਸਿੰਘ ਸਮੇਤ ਹੋਰ ਮੋਹਤਬਰਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।