ਜੋੜ ਮੇਲੇ ਨੂੰ ਸਮਰਪਿਤ ਨਗਰ ਕੀਰਤਨ
ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਮਾਲਵੇ ਦੀ ਪਵਿੱਤਰ ਧਰਤੀ ਗੁਰਸਾਗਰ ਮਸਤੂਆਣਾ ਸਾਹਿਬ ’ਚ ਲੱਗਣ ਵਾਲੇ ਤਿੰਨ ਦਿਨਾ ਜੋੜ ਮੇਲੇ ਦੇ ਪਹਿਲੇ ਦਿਨ ਇੱਥੇ ਗੁਰਦੁਆਰਾ ਸਾਹਿਬ ਜੋਤੀ ਸਰੂਪ ਤੋਂ ਨਗਰ ਕੀਰਤਨ ਕੱਢਿਆ ਗਿਆ। ਗੁਰੂ ਗ੍ਰੰਥ ਸਾਹਿਬ ਦੀ...
ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਮਾਲਵੇ ਦੀ ਪਵਿੱਤਰ ਧਰਤੀ ਗੁਰਸਾਗਰ ਮਸਤੂਆਣਾ ਸਾਹਿਬ ’ਚ ਲੱਗਣ ਵਾਲੇ ਤਿੰਨ ਦਿਨਾ ਜੋੜ ਮੇਲੇ ਦੇ ਪਹਿਲੇ ਦਿਨ ਇੱਥੇ ਗੁਰਦੁਆਰਾ ਸਾਹਿਬ ਜੋਤੀ ਸਰੂਪ ਤੋਂ ਨਗਰ ਕੀਰਤਨ ਕੱਢਿਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਗਈ। ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਜੋਤੀ ਸਰੂਪ ਤੋਂ ਸ਼ੁਰੂ ਹੋਏ ਨਗਰ ਕੀਰਤਨ ’ਚ ਜਿਥੇ ਟਰੈਕਟਰ-ਟਰਾਲੀਆਂ, ਕਾਰਾਂ, ਜੀਪਾਂ ਉਪਰ ਸੰਗਤ ਸਵਾਰ ਸੀ ਉਥੇ ਸੈਂਕੜਿਆਂ ਦੀ ਤਾਦਾਦ ਵਿਚ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਦੇ ਨਾਲ ਨਾਲ ਪੈਦਲ ਚੱਲ ਰਹੀਆਂ ਸਨ। ਗੁਰੂ ਗ੍ਰੰਥ ਸਾਹਿਬ ਦੀ ਸੁੰਦਰ ਪਾਲਕੀ ’ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ ਅਤੇ ਥਾਂ-ਥਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸਨਮਾਨ ਦਿੱਤਾ ਜਾ ਰਿਹਾ ਸੀ। ਰਾਗੀ ਸਿੰਘਾਂ ਵਲੋਂ ਸ਼ਬਦ ਗੁਰਬਾਣੀ ਦੇ ਕਥਾ ਕੀਰਤਨ ਕੀਤੇ ਜਾ ਰਹੇ ਸਨ ਅਤੇ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਨੇ ਜੰਗਜ਼ੂ ਕਲਾ ਦੇ ਜੌਹਰ ਦਿਖਾਏ।

