DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਰਣਜੀਤ ਸਿੰਘ ਵਿਰਾਕਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਸਾਹਿਬ ਫ਼ਤਹਿਗੜ੍ਹ ਪੰਜਗਰਾਈਆਂ ਵਿੱਚ ਕਰਵਾਇਆ ਗਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ...

  • fb
  • twitter
  • whatsapp
  • whatsapp
Advertisement

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਰਣਜੀਤ ਸਿੰਘ ਵਿਰਾਕਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਸਾਹਿਬ ਫ਼ਤਹਿਗੜ੍ਹ ਪੰਜਗਰਾਈਆਂ ਵਿੱਚ ਕਰਵਾਇਆ ਗਿਆ। ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਦੀ ਸਰਪ੍ਰਸਤੀ ਹੇਠ ਹੋਏ ਸਮਾਗਮ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਬਾਬਾ ਬਲਕਾਰ ਸਿੰਘ ਪੰਜਗਰਾਈਆਂ ਨੇ ਦੀਵਾਨ ਸਜਾ ਕੇ ਸੰਗਤ ਨਾਲ ਗੁਰ ਇਤਿਹਾਸ ਸਾਂਝਾ ਕੀਤਾ। ਗੁਰੂ ਘਰ ਦੇ ਸਕੱਤਰ ਭਾਈ ਹਰਵਿੰਦਰ ਸਿੰਘ ਧਾਲੀਵਾਲ ਅਤੇ ਭਾਈ ਬਲਦੇਵ ਸਿੰਘ ਗਿੱਲ ਨੇ ਦੱਸਿਆ ਕਿ ਸਮਾਗਮ ਦੇ ਦੂਜੇ ਦਿਨ ਮੂਲ ਮੰਤਰ ਦੇ ਜਾਪ ਕਰਵਾਏ ਗਏ। ਆਖਰੀ ਦਿਨ ਅਖੰਡ ਪਾਠ ਦੇ ਭੋਗ ਪਾਏ ਗਏ।

ਭੋਗ ਉਪਰੰਤ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਅਲੌਲਿਕ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਪਿੰਡ ਫਤਹਿਗੜ੍ਹ ਪੰਜਗਰਾਈਆਂ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰੂ ਘਰ ਵਿੱਚ ਜਾ ਕੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦੌਰਾਨ ਪਿੰਡ ਫ਼ਤਹਿਗੜ੍ਹ ਪੰਜਗਰਾਈਆਂ ਦੇ ਮੁਸਲਿਮ ਪਰਿਵਾਰਾਂ ਨੇ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹੋਏ ਜਿਥੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਉਥੇ ਹੀ ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਦਾ ਸਨਮਾਨ ਵੀ ਕੀਤਾ। ਨਗਰ ਕੀਰਤਨ ਦੌਰਾਨ ਬਾਬਾ ਬਲਕਾਰ ਸਿੰਘ ਪੰਜਗਰਾਈਆਂ, ਗ੍ਰਾਮ ਪੰਚਾਇਤ ਫ਼ਤਹਿਗੜ੍ਹ ਪੰਜਗਰਾਈਆਂ ਸਮੇਤ ਵੱਖ ਵੱਖ ਸਖਸ਼ੀਅਤਾਂ ਵੱਲੋਂ ਪੰਜ ਪਿਆਰਿਆਂ ਦਾ ਸਨਮਾਨ ਵੀ ਕੀਤਾ ਗਿਆ।

Advertisement

Advertisement
Advertisement
×