ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ

ਸੰਗਰੂਰ ’ਚ ਪੁਲੀਸ ਦੀ ਟੁਕੜੀ ਨੇ ਦਿੱਤੀ ਸਲਾਮੀ
ਮਸਤੂਆਣਾ ਸਾਹਿਬ ਤੋਂ ਨਗਰ ਕੀਰਤਨ ਦੇ ਰਵਾਨਾ ਹੋਣ ਮੌਕੇ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ।
Advertisement

ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਅਰੰਭ ਹੋਇਆ ਨਗਰ ਕੀਰਤਨ ਇਥੇ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਠਹਿਰਣ ਉਪਰੰਤ ਅੱਜ ਸਵੇਰੇ ਅਗਲੀ ਯਾਤਰਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਸ਼ੁਰੂਆਤ ਵੇਲੇ ਅਕਾਲ ਕਾਲਜ ਕੌਂਸਲ ਵੱਲੋਂ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ ਅਤੇ ਸਕੱਤਰ ਜਸਵੰਤ ਸਿੰਘ ਖਹਿਰਾ ਸਣੇ ਹੋਰ ਕੌਂਸਲ ਦੇ ਸੀਨੀਅਰ ਮੈਂਬਰਾਂ ਵੱਲੋਂ ਜਿੱਥੇ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਰੁਮਾਲੇ ਭੇਟ ਕੀਤੇ ਗਏ, ਉੱਥੇ ਪੰਜ ਪਿਆਰਿਆਂ ਅਤੇ ਮੋਹਤਵਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ, ਇਨਫੋਟੈਕ ਦੇ ਚੇਅਰਮੈਨ ਗੁਨਿੰਦਰਜੀਤ ਸਿੰਘ ਮਿੰਕੂ ਜਵੰਦਾ ਸਣੇ ਵੱਡੀ ਗਿਣਤੀ ਸੰਗਤ ਨੇ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦੀ ਸ਼ੁਰੂਆਤ ਕਰਵਾਈ। ਪਿੰਡ ਬਡਰੁੱਖਾਂ ਵਿੱਚ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਸਥਾਨਕ ਸ਼ਹਿਰ ਭਗਵਾਨ ਮਹਾਵੀਰ ਚੌਕ ਵਿੱਚ ਪੰਜਾਬ ਪੁਲੀਸ ਦੀ ਟੁੱਕੜੀ ਵੱਲੋਂ ਨਗਰ ਕੀਰਤਨ ਨੂੰ ਸਲਾਮੀ ਦਿੱਤੀ ਗਈ। ਇਸ ਦੌਰਾਨ ਨਿਹੰਗ ਸਿੰਘਾਂ ਦੀ ਟੀਮ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਪੁਲੀਸ ਲਾਈਨ, ਬਰਨਾਲਾ ਕੈਂਚੀਆਂ, ਪੂਨੀਆ ਟਾਵਰ, ਨਾਨਕਿਆਣਾ ਚੌਕ, ਯਾਦਵਿੰਦਰਾ ਡਰੀਮਜ਼ ਹੋਟਲ ਚੌਕ ਤੋਂ ਹੁੰਦੇ ਹੋਏ ਵੇਰਕਾ ਮਿਲਕ ਪਲਾਂਟ ਹੁੰਦਾ ਹੋਇਆ ਅਗਲੇ ਪੜਾਅ ਲਈ ਰਵਾਨਾ ਹੋਇਆ। 20 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਅਰੰਭ ਹੋਇਆ ਨਗਰ ਕੀਰਤਨ ਸੰਗਰੂਰ ਜ਼ਿਲ੍ਹੇ ਦੀ 104 ਕਿਲੋਮੀਟਰ ਦੀ ਯਾਤਰਾ ਕਰਕੇ ਅਗਲੇ ਪੜਾਅ ਪਟਿਆਲਾ ਲਈ ਰਵਾਨਾ ਹੋ ਕੇ 21 ਨਵੰਬਰ ਨੂੰ ਐੱਸ ਏ ਐੱਸ ਨਗਰ ਵਿਖੇ ਠਹਿਰਾਅ ਉਪਰੰਤ 22 ਨਵੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਟਰੱਕ ਯੂਨੀਅਨ ਭਵਾਨੀਗੜ੍ਹ ਵਿੱਚ ਪਹੁੰਚਣ ’ਤੇ ਵਿਧਾਇਕ ਨਰਿੰਦਰ ਕੌਰ ਭਰਾਜ ਸਣੇ ਵੱਡੀ ਗਿਣਤੀ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿਚ ਕੀਰਤਨੀ ਜੱਥਿਆਂ ਵੱਲੋਂ ਲਗਾਤਾਰ ਗੁਰਬਾਣੀ ਦਾ ਪ੍ਰਚਾਰ ਵੀ ਚੱਲ ਰਿਹਾ ਸੀ।

Advertisement

ਨਗਰ ਕੀਰਤਨ ਦਾ ਪਟਿਆਲਾ ’ਚ ਨਿੱਘਾ ਸਵਾਗਤ

ਪਟਿਆਲਾ (ਸਰਬਜੀਤ ਸਿੰਘ ਭੰਗੂ): ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਪਟਿਆਲਾ ਪੁੱਜੇ ਨਗਰ ਕੀਰਤਨ ਦਾ ਪਟਿਆਲਾ ਪੁੱਜਣ ’ਤੇ ਸਰਕਾਰੀ ਪੱਧਰ ’ਤੇ ਭਰਵਾਂ ਸਵਾਗਤ ਕੀਤਾ ਗਿਆ। ਸਰਕਾਰ ਦੀ ਤਰਫੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ‘ਆਪ’ ਵੱਲੋਂ ਸੂਬਾਈ ਜਨਰਲ ਸਕੱਤਰ ਬਲਤੇਜ ਪੰਨੂ ਨੇ ਸ਼ਿਰਕਤ ਕੀਤੀ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਵੀ ਦਿੱਤੇ। ਜਦਕਿ ਸ਼ਹਿਰ ਵੱਲੋਂ ਮੇਅਰ ਕੁੰਦਨ ਗੋਗੀਆ ਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐੱਸ ਐੱਸ ਪੀ ਵਰੁਣ ਸ਼ਰਮਾ ਸਮੁੱਚੀ ਟੀਮ ਸਣੇ ਹਾਜ਼ਰ ਰਹੇ। ਪੁਲੀਸ ਦੀ ਹਥਿਆਰਬੰਦ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦੇ ਕੇ ਅਤੇ ਭਰਵੇਂ ਰੂਪ ’ਚ ਪੁੱਜੀ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ’ਚ ਮੌਜੂਦ ਗੁਰੂ ਜੀ ਦੀ ਚਰਨਛੋਹ ਪ੍ਰਾਪਤ 36 ਅਸਥਾਨਾ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 50 ਲੱਖ ਪ੍ਰਤੀ ਅਸਥਾਨ (ਕੁੱਲ 18 ਕਰੋੜ) ਦੀ ਗਰਾਂਟ ਦਿਤੀ ਹੈ। ਇਸੇ ਦੌਰਾਨ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਵੀ ਸ਼ੇਖੂਪੁਰ, ਵਿਧਾਇਕ ਚੇਤਨ ਜੌੜਾਮਾਜਰਾ ਵੱਲੋਂ ਗੱਜੂਮਾਜਰਾ, ਪੀ ਆਰ ਟੀ ਸੀ ਦੇ ਚੇਅਰਮੈਨ ਰਣਜੋਧ ਹਡਾਣਾ ਵੱਲੋਂ ਬਹਾਦਰਗੜ੍ਹ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਖੇੜੀ ਗੰਢਿਆਂ ਵਿਖੇ ਸਵਾਗਤ ਕੀਤਾ। ਸਵਾਗਤ ਮੌਕੇ ਬਲਜਿੰਦਰ ਢਿੱਲੋਂ, ਇੰਦਰਜੀਤ ਸੰਧੂ, ਹਰਿੰਦਰ ਕੋਹਲੀ, ਚੇਅਰਮੈਨ ਤੇਜਿੰਦਰ ਮਹਿਤਾ, ਮੇਘ ਚੰਦ ਸ਼ੇਰਮਾਜਰਾ, ਯਾਦਵਿੰਦਰ ਸੰਧੂ ਗੋਲਡੀ, ਪਰਦੀਪ ਜੋਸ਼ਨ, ਜਰਨੈਲ ਮੰਨੂ, ਅਮਰੀਕ ਬੰਗੜ, ਜਸਵੀਰ ਗਾਂਧੀ ਆਦਿ ਵੀ ਮੌਜੂਦ ਸਨ।

Advertisement
Show comments