ਨਾਨਕਿਆਣਾ ਚੌਕ ਦਾ ਸੁੰਦਰੀਕਰਨ ਹੋਵੇਗਾ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਨਮੁੱਖ ਇਥੇ ਇਤਿਹਾਸਕ ਗਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਅਰਦਾਸ ਉਪਰੰਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਅਤੇ ਖੰਡਾ ਸਾਹਿਬ ਸਥਾਪਤ ਕਰਨ ਦੇ ਕਾਰਜ ਦੀ ਸ਼ੁਰੂਆਤ ਕਰਵਾਈ।...
ਨਾਨਕਿਆਣਾ ਚੌਕ ਦੇ ਸੁੰਦਰੀਕਰਨ ਤੇ ਖੰਡਾ ਸਾਹਿਬ ਸਥਾਪਿਤ ਕਰਨ ਦੇ ਕਾਰਜ ਦੀ ਸ਼ੁਰੂਆਤ ਕਰਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ।
Advertisement
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਨਮੁੱਖ ਇਥੇ ਇਤਿਹਾਸਕ ਗਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਅਰਦਾਸ ਉਪਰੰਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਅਤੇ ਖੰਡਾ ਸਾਹਿਬ ਸਥਾਪਤ ਕਰਨ ਦੇ ਕਾਰਜ ਦੀ ਸ਼ੁਰੂਆਤ ਕਰਵਾਈ। ਵਿਧਾਇਕਾ ਨੇ ਦੱਸਿਆ ਕਿ ਸੰਗਰੂਰ ਸ਼ਹਿਰ ਦਾ ਪ੍ਰਸਿੱਧ ਨਾਨਕਿਆਣਾ ਚੌਕ ਜਲਦੀ ਹੀ ਨਵੀਂ ਦਿਖ ਨਾਲ ਸਜਾਇਆ ਜਾਵੇਗਾ। ਚੌਕ ਵਿੱਚ ਖੰਡਾ ਸਾਹਿਬ ਦੀ ਸਥਾਪਨਾ, ਇਸ ਦਾ ਕੇਂਦਰੀ ਆਕਰਸ਼ਣ ਹੋਵੇਗੀ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਭਰ ਵਿੱਚ ਹੋ ਰਹੀਆਂ ਗਤੀਵਿਧੀਆਂ ਦਾ ਮਕਸਦ ਲੋਕਾਂ ਵਿੱਚ ਮਨੁੱਖਤਾ ਦੇ ਉੱਚ ਆਦਰਸ਼ਾਂ ਨੂੰ ਫੈਲਾਉਣਾ ਹੈ। ਇਸੇ ਤਰ੍ਹਾਂ, ਸੰਗਰੂਰ ਵਿੱਚ ਵੀ ਵੱਖ-ਵੱਖ ਸਮਾਗਮ ਲਗਾਤਾਰ ਕਰਵਾਏ ਜਾ ਰਹੇ ਹਨ।
Advertisement
Advertisement
