ਪੱਤਰ ਪ੍ਰੇਰਕ
ਭਵਾਨੀਗੜ੍ਹ, 27 ਜੁਲਾਈ
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਨਰਿੰਦਰ ਕੌਰ ਭਰਾਜ ਨੂੰ ਮੁੱਖ ਬੁਲਾਰਾ ਪੰਜਾਬ ਨਿਯੁਕਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਨਿਯੁਕਤੀ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।ਨਰਿੰਦਰ ਕੌਰ ਭਰਾਜ ਇਸ ਸਮੇਂ ਜ਼ਿਲ੍ਹਾ ਯੂਥ ਪ੍ਰਧਾਨ ਸੰਗਰੂਰ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ ਅਤੇ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਯੂਥ ਬੁਲਾਰਾ ਪੰਜਾਬ ਦੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ।