DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Narinder Kaur Bharaj: ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਮੁੱਖ ਤਰਜੀਹ: ਭਰਾਜ

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਖਿੱਲਰੀਆਂ ਵਿੱਚ ਆਧੁਨਿਕ ਜਿਮ ਲੋਕ ਅਰਪਣ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ। ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣਾ ਜ਼ਰੂਰੀ ਹੈ। ਸਰਕਾਰ ਦਾ ਮੁੱਖ...

  • fb
  • twitter
  • whatsapp
  • whatsapp
featured-img featured-img
ਕਾਕੜਾ ਵਿੱਚ ਪੰਚਾਇਤ ਘਰ ਦਾ ਉਦਘਾਟਨ ਕਰਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ।
Advertisement

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਖਿੱਲਰੀਆਂ ਵਿੱਚ ਆਧੁਨਿਕ ਜਿਮ ਲੋਕ ਅਰਪਣ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ। ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣਾ ਜ਼ਰੂਰੀ ਹੈ। ਸਰਕਾਰ ਦਾ ਮੁੱਖ ਮਨੋਰਥ ਪਿੰਡਾਂ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਜਿਮ ਵਿੱਚ ਨੌਜਵਾਨਾਂ ਦੀ ਵਰਕਆਊਟ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਨਤਮ ਅਤੇ ਹਾਈ-ਟੈਕ ਕਸਰਤ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ। ਇਹ ਜਿਮ ਪਿੰਡ ਦੇ ਹਰ ਵਰਗ ਦੇ ਨੌਜਵਾਨਾਂ ਲਈ ਬਿਲਕੁਲ ਮੁਫ਼ਤ ਉਪਲਬਧ ਰਹੇਗਾ। ਵਿਧਾਇਕਾ ਭਰਾਜ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਮੀਨੀ ਪੱਧਰ ‘ਤੇ ਕੰਮ ਕਰ ਕੇ ਦਿਖਾ ਰਹੀ ਹੈ। ਹਲਕਾ ਸੰਗਰੂਰ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਉਣਾ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨੂੰ ਇਸ ਜਿਮ ਦੀ ਸਹੀ ਸਾਂਭ-ਸੰਭਾਲ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਪੰਚਾਇਤ ਅਤੇ ਪਤਵੰਤਿਆਂ ਨੇ ਵਿਧਾਇਕਾ ਭਰਾਜ ਦਾ ਵਿਸ਼ੇਸ਼ ਸਨਮਾਨ ਕੀਤਾ। ਪਿੰਡ ਵਿੱਚ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਹਰਜਿੰਦਰ ਸਿੰਘ, ਪਿੰਡ ਦੇ ਪੰਚ, ਕਲੱਬ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।

Advertisement

Advertisement

ਕਾਕੜਾ ਵਿੱਚ ਨਵੇਂ ਪੰਚਾਇਤ ਘਰ ਦਾ ਉਦਘਾਟਨ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਕਾਕੜਾ ਵਿੱਚ ਕਰੀਬ 45 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਆਧੁਨਿਕ ਪੰਚਾਇਤ ਘਰ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਨੇ ਕਿਹਾ ਕਿ ‘ਆਪ’ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਾਰਜਸ਼ੀਲ ਹੈ। ਇਸ ਨਵੇਂ ਪੰਚਾਇਤ ਨਾਲ ਹੁਣ ਪਿੰਡ ਵਾਸੀਆਂ ਨੂੰ ਆਪਣੇ ਸਾਂਝੇ ਇਕੱਠ, ਪੰਚਾਇਤ ਦੀਆਂ ਮੀਟਿੰਗਾਂ ਅਤੇ ਹੋਰ ਪ੍ਰੋਗਰਾਮ ਉਲੀਕਣ ਲਈ ਬਿਹਤਰ ਸਥਾਨ ਮਿਲ ਗਿਆ ਹੈ। ਹਲਕੇ ਦੇ ਕਿਸੇ ਵੀ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਨਦੀਪ ਕੌਰ ਸਰਪੰਚ, ਮੇਜਰ ਸਿੰਘ ਚੱਠਾ, ਬਲਵਿੰਦਰ ਸਿੰਘ, ਸ਼ਿੰਦਰਪਾਲ ਸਿੰਘ, ਦਰਸ਼ਨ ਸਿੰਘ, ਨੰਦ ਲਾਲ, ਗੁਰਮੀਤ ਸਿੰਘ, ਅਮਰ ਸਿੰਘ ਗਰੇਵਾਲ, ਰਾਂਝਾ ਸਿੰਘ, ਗੁਰਮੁੱਖ ਸਿੰਘ, ਗੁਰਚੇਤ ਸਿੰਘ ਅਤੇ ਸੁਖਚੈਨ ਸਿੰਘ ਸਮੇਤ ਪਿੰਡ ਵਾਸੀਆਂ ਵੱਲੋਂ ਵਿਧਾਇਕ ਭਰਾਜ ਦਾ ਧੰਨਵਾਦ ਕੀਤਾ ਗਿਆ।

Advertisement
×