ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਕੂੜੇ ਦਾ ਨੋਟਿਸ ਲਿਆ
ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਦੇ ਮੁੱਦੇ ਉਠਾਉਣ ਅਤੇ ਇਹਨ੍ਹਾਂ ਦੇ ਹੱਲ ਲਈ ਯਤਨਸ਼ੀਲ ਸ਼ਹਿਰੀ ਨਾਗਰਿਕ ਤੇ ਸਮਾਜ ਸੇਵੀ ਐਡਵੋਕੇਟ ਕਮਲ ਆਨੰਦ, ਜਤਿੰਦਰ ਕਾਲੜਾ, ਇੰਜ. ਪ੍ਰਵੀਨ ਬਾਂਸਲ, ਨਗਰ ਕੌਂਸਲਰ ਸਤਿੰਦਰ ਸੈਣੀ ਅਤੇ ਵਾਤਾਵਰਨ ਪ੍ਰੇਮੀ ਰੋਸ਼ਨ ਗਰਗ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਸ਼ਹਿਰ ਵਿੱਚ ਕੂੜੇ ਦੇ ਕੁਪ੍ਰਬੰਧ ਦਾ ਮਾਮਲਾ ਸਬੂਤਾਂ ਸਣੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅੱਗੇ ਪੇਸ਼ ਕੀਤਾ ਸੀ, ਜਿਸ ਦੇ ਜਵਾਬ ’ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ, ਸਕੱਤਰ ਸਥਾਨਕ ਸਰਕਾਰਾਂ ਵਿਭਾਗ ਪੰਜਾਬ, ਡਿਪਟੀ ਕਮਿਸ਼ਨਰ ਸੰਗਰੂਰ, ਈ.ਓ ਨਗਰ ਕੌਂਸਲ ਸੰਗਰੂਰ, ਸੀਨੀਅਰ ਮੈਡੀਕਲ ਅਫ਼ਸਰ ਸੰਗਰੂਰ ਅਤੇ ਚੇਅਰਮੈਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਹਲਫਨਾਮੇ ਰਾਹੀਂ ਜਵਾਬ ਦਾਇਰ ਕਰਨ ਲਈ ਨੋਟਿਸ ਜਾਰੀ ਕੀਤੇ ਗਏ ਹਨ। ਆਗੂਆਂ ਨੇ ਦਾਅਵਾ ਕੀਤਾ ਕਿ ਸ਼ਹਿਰ ਵਿਚ ਕੂੜਾ ਪ੍ਰਬੰਧਨ ਦੀ ਸਥਿਤੀ ਵਿੱਚ ਸੁਧਾਰ ਹੋਣ ਤੱਕ ਲੜਾਈ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ 2026 ਦੀ ਹੈ।
