DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਵੱਲੋਂ ਧਰਨਾ

ਵਿਧਾਇਕਾਂ ਦੇ ਘਰ ਅੱਗੇ ਪ੍ਰਦਰਸ਼ਨ ਪਹਿਲੀ ਨੂੰ

  • fb
  • twitter
  • whatsapp
  • whatsapp
featured-img featured-img
ਸੰਗਰੂਰ ਸਿਵਲ ਸਰਜਨ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਐੱਨ ਐੱਚ ਐੱਮ ਮੁਲਾਜ਼ਮ।
Advertisement

ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਤੇਜ਼ ਕਰਦਿਆਂ ਅੱਜ ਇਥੋਂ ਦੇ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਐੱਨ ਐੱਚ ਐੱਮ ਮੁਲਾਜ਼ਮਾਂ ਨੇ ਸਰਕਾਰ ਅਤੇ ਸਿਹਤ ਵਿਭਾਗ ਵਿਰੁੱਧ ਆਪਣੀਆਂ ਮੰਗਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਦਿਆਂ ਸਿਵਲ ਸਰਜਨ ਸੰਗਰੂਰ ਨੂੰ ਮੰਗ ਪੱਤਰ ਸੌਂਪ ਕੇ ਲੰਬਿਤ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ।

ਮੰਗ ਪੱਤਰ ਵਿੱਚ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਵਿਭਾਗੀ ਕਮੇਟੀ ਰਾਹੀਂ ਨਿਪਟਾਰਾ ਕਰਨ, ਪਿਛਲੀਆਂ ਮੀਟਿੰਗਾਂ ਵਿੱਚ ਹੋਏ ਫ਼ੈਸਲਿਆਂ ਨੂੰ ਤੁਰੰਤ ਲਾਗੂ ਕਰਨ, ਬਰਾਬਰ ਕੰਮ ਬਰਾਬਰ ਤਨਖਾਹ ਦਾ ਸਿਧਾਂਤ ਲਾਗੂ ਕਰਨ ਅਤੇ ਤਨਖਾਹਾਂ ਵਿੱਚ ਵਾਜਬ ਵਾਧਾ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਕਾਡਰਾਂ ਨਾਲ ਸਬੰਧਤ ਲੰਬਿਤ ਮਸਲਿਆਂ ਅਤੇ ਸਰਕਾਰ ਤੇ ਸਿਹਤ ਵਿਭਾਗ ਕੋਲ ਵਿਚਾਰ ਅਧੀਨ ਫਾਈਲਾਂ ਦਾ ਜਲਦ ਨਿਪਟਾਰਾ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਜਲਦ ਨਿਬੇੜਾ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਅਗਲੇ ਸੰਘਰਸ਼ ਦੇ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ ਪਹਿਲੀ ਅਕਤੂਬਰ ਨੂੰ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਦਕਿ 9 ਅਕਤੂਬਰ ਨੂੰ ਧੂਰੀ ਵਿੱਚ ਸੂਬਾ ਪੱਧਰੀ ਮਹਾ ਰੋਸ ਰੈਲੀ ਕਰ ਕੇ ਸਰਕਾਰ ਤੱਕ ਮੁਲਾਜ਼ਮਾਂ ਦੀ ਆਵਾਜ਼ ਪਹੁੰਚਾਈ ਜਾਵੇਗੀ। ਇਸ ਮੌਕੇ ਮੁਲਾਜ਼ਮ ਆਗੂ ਜਗਤਾਰ ਸਿੰਘ, ਹਰਪ੍ਰੀਤ ਸਿੰਘ, ਸਿੰਪਲ ਸ਼ਰਮਾ, ਡਾ. ਵਰਿੰਦਰ ਕੁਮਾਰ, ਡਾ. ਕਨਿੰਕਾ ਬੱਗਾ, ਰਾਮ ਸਿੰਘ ਅਤੇ ਕਮਲਦੀਪ ਕੌਰ ਹਾਜ਼ਰ ਸਨ।

Advertisement

Advertisement
Advertisement
×