ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐੱਨਡੀਆਰਐੱਫ ਵੱਲੋਂ ਹੰਗਾਮੀ ਹਾਲਾਤ ਨਾਲ ਨਜਿੱਠਣ ਦੀ ਸਿਖਲਾਈ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਹੜ੍ਹ ਅਤੇ ਜ਼ਿਆਦਾ ਮੀਂਹ ਕਾਰਨ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਰਾਸ਼ਟਰੀ ਆਫ਼ਤ ਪ੍ਰਬੰਧਨ ਬਲ (ਐੱਨਡੀਆਰਐੱਫ) ਦੀ ਟੀਮ ਵੱਲੋਂ ਨੀਰਜ ਕੁਮਾਰ ਯਾਦਵ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਨੂੰ ਆਫ਼ਤ ਪ੍ਰਬੰਧਨ ਦੀ ਵਿਸ਼ੇਸ਼ ਸਿਖਲਾਈ ਦਿੱਤੀ...
ਐੱਨਡੀਆਰਐੱਫ ਦੀ ਟੀਮ ਡਾਕਟਰਾਂ ਨੂੰ ਸਿਖਲਾਈ ਦਿੰਦੀ ਹੋਈ।
Advertisement
ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਹੜ੍ਹ ਅਤੇ ਜ਼ਿਆਦਾ ਮੀਂਹ ਕਾਰਨ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਰਾਸ਼ਟਰੀ ਆਫ਼ਤ ਪ੍ਰਬੰਧਨ ਬਲ (ਐੱਨਡੀਆਰਐੱਫ) ਦੀ ਟੀਮ ਵੱਲੋਂ ਨੀਰਜ ਕੁਮਾਰ ਯਾਦਵ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਨੂੰ ਆਫ਼ਤ ਪ੍ਰਬੰਧਨ ਦੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ਵਿੱਚ ਹੋਈ ਸਿਖਲਾਈ ਦਾ ਮੁੱਖ ਉਦੇਸ਼ ਡਾਕਟਰਾਂ ਨੂੰ ਹੜ੍ਹ ਵਰਗੀਆਂ ਸਥਿਤੀਆਂ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਕਰਨਾ ਹੈ। ਇਸ ਸਿਖਲਾਈ ਦੌਰਾਨ ਐੱਨਡੀਆਰਐੱਫ ਮਾਹਰਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਹੈਜ਼ਾ, ਟਾਈਫਾਈਡ, ਅਤੇ ਮਲੇਰੀਆ ਦੀ ਰੋਕਥਾਮ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਸਿਹਤ ਵਿਭਾਗ ਅਤੇ ਐੱਨਡੀਆਰਐੱਫ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਵਿੱਚ ਮਹੱਤਵਪੂਰਨ ਸਾਬਤ ਹੋਵੇਗੀ। ਐੱਨਡੀਆਰਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਟ੍ਰੇਨਿੰਗ ਦਾ ਮਕਸਦ ਸਿਹਤ ਸੇਵਾਵਾਂ ਨੂੰ ਆਫ਼ਤ ਦੀ ਸਥਿਤੀ ਵਿੱਚ ਵਧੇਰੇ ਸੁਚਾਰੂ ਬਣਾਉਣਾ ਹੈ ਤਾਂ ਜੋ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜੀਲਾ ਖ਼ਾਨ, ਜ਼ਿਲਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਵਿੰਦਰ ਸਿੰਘ, ਡਾ. ਮੁਨੀਰ ਮੁੰਹਮਦ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ। 

Advertisement
Advertisement
Show comments