ਪੰਜਾਬ ਦੀ ਤਰੱਕੀ ਲਈ ਭਾਜਪਾ ਦੀ ਲੋੜ: ਅਸ਼ਵਨੀ ਸ਼ਰਮਾ
ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਮੀਟਿੰਗਾਂ ਕੀਤੀਆਂ
Advertisement
ਪਿੰਡ ਭੱਟੀਵਾਲ ਕਲਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜ਼ਿਲ੍ਹਾ ਪਰਿਸ਼ਦ ਫੱਗੂਵਾਲਾ ਜ਼ੋਨ ਤੋਂ ਉਮੀਦਵਾਰ ਜਗਸੀਰ ਸਿੰਘ ਖੇੜੀ ਚੰਦਵਾਂ ਅਤੇ ਬਲਾਕ ਸਮਿਤੀ ਭੱਟੀਵਾਲ ਕਲਾਂ ਜ਼ੋਨ ਤੋਂ ਉਮੀਦਵਾਰ ਕਿਰਨ ਬਾਲਾ ਦੇ ਹੱਕ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਦੇ ਨਾਲ ਨਾਲ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਵਿੱਚ ਵੀ ਭਾਜਪਾ ਨੂੰ ਅੱਗੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਨੂੰ ਸਹੀ ਸੇਧ ਦੇਣ ਵਿੱਚ ਨਾਕਾਮ ਰਹੀ ਹੈ ਅਤੇ ਭਗਵੰਤ ਮਾਨ ਸਰਕਾਰ ਦੌਰਾਨ ਪੰਜਾਬ ਹਰ ਪੱਖੋਂ ਸੰਕਟ ਵਿੱਚ ਫਸ ਗਿਆ ਹੈ। ਸੂਬਾ ਆਗੂ ਨੇ ਕਿਹਾ ਕਿ ਸਰਕਾਰੀ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੇ ਬਾਵਜੂਦ ਇਨ੍ਹਾਂ ਚੋਣਾਂ ਵਿੱਚ ਭਾਜਪਾ ਬਹੁਤ ਵਧੀਆ ਕਾਰਗੁਜ਼ਾਰੀ ਦਿਖਾਉਣ ਦਾ ਯਤਨ ਕਰੇਗੀ। ਇਸ ਮੌਕੇ ਹੌਬੀ ਧਾਲੀਵਾਲ, ਗੁਰਤੇਜ ਸਿੰਘ ਝਨੇੜੀ, ਰਣਦੀਪ ਸਿੰਘ ਦਿਓਲ, ਸੁਖਜਿੰਦਰ ਸਿੰਘ ਰੀਟੂ , ਗ਼ਮੀ ਕਲਿਆਣ ਅਤੇ ਮਨਿੰਦਰ ਸਿੰਘ ਕਪਿਆਲ ਆਦਿ ਹਾਜ਼ਰ ਸਨ।
Advertisement
Advertisement
