ਕਾਂਗਰਸ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਦੀ ਲੋੜ: ਜਾਂਗੜ
ਹਲਕਾ ਸੁਨਾਮ ਵਿੱਚ ਕਾਂਗਰਸ ਦੀ ਮਜ਼ਬੂਤੀ ਲਈ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਜਿਸ ਵਿੱਚ ਕਾਂਗਰਸ ਦੇ ਜ਼ਿਲ੍ਹਾ ਆਬਜ਼ਰਵਰ ਜਗਦੀਸ਼ ਚੰਦਰ ਜਾਂਗੜ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸੁਰਿੰਦਰਪਾਲ ਸਿੰਘ ਸਿਬੀਆ, ਕੋਆਰਡੀਨੇਟਰ ਗੁਰਪਿਆਰ ਸਿੰਘ ਧੂਰਾ, ਚੇਅਰਮੈਨ...
Advertisement
ਹਲਕਾ ਸੁਨਾਮ ਵਿੱਚ ਕਾਂਗਰਸ ਦੀ ਮਜ਼ਬੂਤੀ ਲਈ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਜਿਸ ਵਿੱਚ ਕਾਂਗਰਸ ਦੇ ਜ਼ਿਲ੍ਹਾ ਆਬਜ਼ਰਵਰ ਜਗਦੀਸ਼ ਚੰਦਰ ਜਾਂਗੜ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸੁਰਿੰਦਰਪਾਲ ਸਿੰਘ ਸਿਬੀਆ, ਕੋਆਰਡੀਨੇਟਰ ਗੁਰਪਿਆਰ ਸਿੰਘ ਧੂਰਾ, ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ, ਬਰਜਿੰਦਰ ਕੌਰ ਰੂਬੀ ਸ਼ਾਮਲ ਹੋਏ। ਜਗਦੀਸ਼ ਜਾਂਗੜ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਹੋਕੇ ਹੁਣ ਤੋਂ ਹੀ ਤਿਆਰੀਆਂ ਵਿੱਢਣ ਦੀ ਲੋੜ ਹੈ ਤਾਂ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਪੰਜਾਬ ’ਚ ਆਪਣੀ ਸਰਕਾਰ ਬਣਾ ਸਕੇ। ਉਨਾਂ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਸਮੇ ਜਗਦੀਸ਼ ਜਾਂਗੜ ਵਲੋਂ ਜ਼ਿਲ੍ਹਾ ਪ੍ਰਧਾਨ ਦੀ ਚੋਣ ਨੂੰ ਲੈਕੇ ਪਾਰਟੀ ਆਗੂਆਂ ਅਤੇ ਵਰਕਰਾਂ ਦੇ ਬੰਦ ਕਮਰੇ ’ਚ ਵਿਚਾਰ ਵੀ ਸੁਣੇ ਗਏ।
Advertisement
Advertisement
×