DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Neha Murder Case Kartarpur: ਨੇਹਾ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਜ਼ੋਰ ਫੜਨ ਲੱਗੀ

ਸਹੁਰਾ ਪਰਿਵਾਰ ’ਤੇ ਜ਼ਹਿਰ ਦੇ ਕੇ ਮਾਰਨ ਦੇ ਇਲਜ਼ਾਮ; ਪੁਲੀਸ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ’ਤੇ ਲੱਗੇ ਦੋਸ਼ੀਆਂ ਦੀ ਮਦਦ ਕਰਨ ਦੇ ਇਲਜ਼ਾਮ

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਨੇਹਾ ਦਾ ਭਰਾ ਅਮਰੀਸ਼ ਕੁਮਾਰ ਪੱਤਰਕਾਰਾਂ ਨਾਲ ਗੱਲਬਾਤ ਕਰਦਾ ਹੋਇਆ। ਫੋਟੋ: ਸੋਢੀ
Advertisement

ਧੂਰੀ ਦੀ ਜੰਮਪਲ ਨੇਹਾ ਭਗਰੀਆ ਪੁੱਤਰੀ ਮੋਤੀ ਲਾਲ, ਜੋ ਕਿ ਜਲੰਧਰ ਦੇ ਸ਼ਹਿਰ ਕਰਤਾਰਪੁਰ ਵਿਖੇ ਵਿਆਹੀ ਹੋਈ ਸੀ, ਦੀ ਪਿਛਲੇ ਦਿਨੀਂ ਕਰਤਾਰਪੁਰ ਵਿਖੇ ਮੌਤ ਹੋ ਗਈ। ਨੇਹਾ ਦੀ ਮੌਤ ਹੋਣ ਤੋਂ ਬਾਅਦ ਨੇਹਾ ਭਗਰੀਆ ਦੇ ਭਰਾ ਅਮਰੀਸ਼ ਕੁਮਾਰ ਅਤੇ ਭਾਬੀ ਦਿਵਿਆ (ਵਾਸੀ ਧੂਰੀ) ਨੇ ਨੇਹਾ ਦੇ ਸਹੁਰਾ ਪਰਿਵਾਰ ਉੱਪਰ ਨੇਹਾ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋਸ਼ ਲਾਏ।

ਇਸ ਤੋਂ ਬਾਅਦ ਇਹ ਮਾਮਲਾ ਪੂਰੀ ਤਰ੍ਹਾਂ ਭੱਖ ਗਿਆ। ਇਸ ਵਾਪਰੀ ਘਟਨਾ ਤੋਂ ਬਾਅਦ ਧੂਰੀ ਸ਼ਹਿਰ ਦੇ ਲੋਕਾਂ ਵਿੱਚ ਨੇਹਾ ਦੇ ਕਾਤਲਾਂ ਵਿਰੁੱਧ ਗੁੱਸਾ ਭਰ ਆਇਆ ਅਤੇ ਸ਼ਹਿਰ ਵਾਸੀ ਵੱਡੀ ਪੱਧਰ ’ਤੇ ਪੀੜਤ ਪਰਿਵਾਰ ਦਾ ਸਾਥ ਦੇਣ ਅਤੇ ਨੇਹਾ ਨੂੰ ਇਨਸਾਫ਼ ਦੇਣ ਦੀ ਮੰਗ ਕਰਨ ਲੱਗੇ ਹਨ। ਨੇਹਾ ਦੀ ਮੌਤ ਤੋਂ ਬਾਅਦ ਭਾਵੇਂ ਕਰਤਾਰਪੁਰ ਵਿਖੇ ਨੇਹਾ ਦੇ ਪਤੀ ਅਤੇ ਸੱਸ ਉੱਪਰ ਪਰਚਾ ਦਰਜ ਕਰ ਲਿਆ ਗਿਆ ਹੈ, ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੀੜਤ ਪਰਿਵਾਰ ਪੁਲੀਸ ਪ੍ਰਸ਼ਾਸਨ ਤੋਂ ਮੰਗ ਕਰ ਰਿਹਾ ਹੈ ਕਿ ਦੋਸ਼ੀਆਂ ਨੂੰ ਫ਼ੌਰਨ ਗ੍ਰਿਫ਼ਤਾਰ ਕੀਤਾ ਜਾਵੇ।

Advertisement

ਧੂਰੀ ਵਿਖੇ ਨੇਹਾ ਦੇ ਸੰਸਕਾਰ ਮੌਕੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਉੱਪਰ ਵੀ ਨੇਹਾ ਦੇ ਸਹੁਰਾ ਪਰਿਵਾਰ ਦੀ ਮਦਦ ਕਰਨ ਦੇ ਦੋਸ਼ ਲੱਗੇ। ਨੇਹਾ ਦੇ ਸੰਸਕਾਰ ਮੌਕੇ ਸ਼ਹਿਰ ਦੀਆਂ ਸਮਾਜਿਕ, ਧਾਰਮਿਕ, ਰਾਜਨੀਤਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਇੰਚਾਰਜ ਦਲਵੀਰ ਸਿੰਘ ਢਿੱਲੋਂ, ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਬਲਵਿੰਦਰ ਸਿੰਘ ਬਿੱਲੂ, ਪੁਸ਼ਪਿੰਦਰ ਸ਼ਰਮਾ, ਸੰਦੀਪ ਬਾਂਸਲ, ਐਡਵੋਕੇਟ ਸੰਜੀਵ ਬਹਿਲ ਤੋਂ ਇਲਾਵਾ ਹੋਰ ਵੱਡੀ ਪੱਧਰ ’ਤੇ ਸ਼ਹਿਰ ਦੇ ਲੋਕ ਹਾਜ਼ਰ ਸਨ।

Advertisement

ਨੇਹਾ ਦੇ ਭਰਾ ਅਮਰੀਸ਼ ਕੁਮਾਰ ਨੇ ਕਿਹਾ ਕਿ ਜੇਕਰ ਪੁਲੀਸ ਪ੍ਰਸ਼ਾਸਨ ਵੱਲੋਂ ਨੇਹਾ ਦੇ ਕਾਤਲਾਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਧੂਰੀ ਸ਼ਹਿਰ ਦੇ ਲੋਕਾਂ ਦੀ ਮਦਦ ਨਾਲ ਕਰਤਾਰਪੁਰ  ਜਾ ਕੇ ਧਰਨਾ ਲਾਉਣਗੇ। ਉਨ੍ਹਾਂ ਕਿਹਾ ਕਿ ਨੇਹਾ ਦੇ ਪਤੀ ਉਮੰਗ ਬੱਸੀ ਦਾ ਵਿਦੇਸ਼ੀ ਵੀਜ਼ਾ ਲੱਗਿਆ ਹੋਇਆ ਹੈ, ਉਨ੍ਹਾਂ ਨੂੰ ਸ਼ੱਕ ਹੈ ਕਿ ਉਹ ਵਿਦੇਸ਼ ਨਾ ਭੱਜ ਜਾਵੇ। ਉਨ੍ਹਾਂ ਕਿਹਾ ਕਿ ਅਗਰ ਇਸ ਤਰ੍ਹਾਂ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਕਰਤਾਰਪੁਰ ਦੇ ਪੁਲੀਸ ਪ੍ਰਸ਼ਾਸਨ ਅਤੇ ਮੌਜੂਦਾ ਵਿਧਾਇਕ ਬਲਕਾਰ ਸਿੰਘ ਦੀ ਹੋਵੇਗੀ।

ਪੀੜਤ ਪਰਿਵਾਰ ਨੂੰ ਮਿਲਣ ਆਏ ਕਰਤਾਰਪੁਰ ਦੇ ‘ਆਪ’ ਆਗੂ ਸਰਜੀਵਨ ਕੁਮਾਰ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪੂਰਨ ਇਨਸਾਫ਼ ਦਿੱਤਾ ਜਾਵੇਗਾ। ਇਸ ਸਬੰਧੀ ਕਰਤਾਰਪੁਰ ਦੇ ਐੱਸ.ਐੱਚ.ਓ. ਰਮਨਦੀਪ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਢਿੱਲ ਨਹੀਂ ਵਰਤੀ ਜਾ ਰਹੀ ਅਤੇ ਸਤਪਾਲ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਬਾਕੀ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨਾਲ ਗੱਲਬਾਤ ਨਹੀਂ ਹੋ ਸਕੀ।

ਉੱਧਰ ਇਸ ਮਾਮਲੇ ਨੂੰ ਲੈ ਕੇ ਐੱਮ.ਐੱਲ.ਏ ਬਲਕਾਰ ਸਿੰਘ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਮੈਂ ਨੇਹਾ ਦੇ ਪਰਿਵਾਰ ਨਾਲ ਖੜਾ ਹਾਂ ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।

Advertisement
×