DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Bhakra Main Line canal ’ਤੇ ਨਵੇਂ ਪੁਲ ਦੀ ਸ਼ੁਰੂਆਤ

ਛੇ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਆਉਣ ਦੀ ਸੰਭਾਵਨਾ

  • fb
  • twitter
  • whatsapp
  • whatsapp
featured-img featured-img
ਪੁਲ ਦੀ ਉਸਾਰੀ ਸ਼ੁਰੂ ਕਰਵਾਉਂਦੇ ਹੋਏ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ।
Advertisement

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਸਮਾਣਾ-ਪਾਤੜਾਂ ਰੋਡ ਤੋਂ ਜੋੜਾਮਾਜਰਾ ਨੂੰ ਜਾਂਦੀ ਲਿੰਕ ਰੋਡ ’ਤੇ ਭਾਖੜਾ ਮੇਨ ਲਾਈਨ ਨਹਿਰ ’ਤੇ ਬਣਨ ਵਾਲੇ ਨਵੇਂ ਪੁਲ ਦੇ ਉਸਾਰੀ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਇਹ 44 ਮੀਟਰ ਲੰਬਾ ਸਿੰਗਲ ਸਪੈਨ ਸਟੀਲ ਟਰੱਸ ਪੁਲ ਲਗਪਗ 6.18 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਤਕਨੀਕ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਉਸਾਰੀ ਕਾਰਜ ਸਮੇਂ ਸਿਰ ਅਤੇ ਗੁਣਵੱਤਾ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੇ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਪੁਲ ਦੇ ਬਣਨ ਨਾਲ ਇਲਾਕਾ ਨਿਵਾਸੀਆਂ, ਰਾਹਗੀਰਾਂ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਪਹੁੰਚਾਉਣ ਵਿੱਚ ਵੱਡੀ ਰਾਹਤ ਮਿਲੇਗੀ। ਇਸ ਸਮਾਰੋਹ ਦੌਰਾਨ ਇਲਾਕਾ ਨਿਵਾਸੀਆਂ ਅਤੇ ਪੰਚਾਂ-ਸਰਪੰਚਾਂ ਵੱਲੋਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਰਾਮ ਸਿੰਘ ਸਰਪੰਚ ਫਤਹਿਪੁਰ, ਨਰਿੰਦਰ ਸਿੰਘ ਸਰਪੰਚ ਬਰਸਟ, ਅਵਤਾਰ ਸਿੰਘ ਸਰਪੰਚ ਜੋੜਾਮਾਜਰਾ, ਗਿੰਨੀ ਖੰਗੂੜਾ ਸਮੇਤ ਭਾਰੀ ਗਿਣਤੀ ਵਿੱਚ ਪੰਚਾਇਤ ਮੈਂਬਰ ਅਤੇ ਸਥਾਨਕ ਲੋਕ ਮੌਜੂਦ ਸਨ।

Advertisement

Advertisement
Advertisement
×