DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਵੇਂ ਕਾਨੂੰਨ ਨਾਲ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਵੇਗੀ: ਧੰਜੂ

ਯਾਦਵਿੰਦਰ ਸਿੰਘ ਰਾਜਾ ਧੰਜੂ ਅਤੇ ਮੈਂਬਰ ਨਗਰ ਪੰਚਾਇਤ ਦੇਵੀਗੜ੍ਹ ਬੂਟਾ ਸਿੰਘ ਥਿੰਦ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਬਣਾਏ ਕਾਨੂੰਨ ਲਈ ‘ਆਪ’ ਸਰਕਾਰ ਦੀ ਸ਼ਲਾਘਾ ਕਰਨੀ ਬਣਦੀ ਹੈ। ਪਿਛਲੇ ਸਾਲਾਂ ਵਿੱਚ ਪੰਜਾਬ ਵਿੱਚ ਸੈਂਕੜੇ ਬੇਅਦਬੀ ਦੀਆਂ...

  • fb
  • twitter
  • whatsapp
  • whatsapp
featured-img featured-img
ਰਾਜਾ ਧੰਜੂ ਦਾ ਸਨਮਾਨ ਕਰਦੇ ਹੋਏ ਬੂਟਾ ਸਿੰਘ ਐੱਮ ਸੀ, ਰਾਣਾ ਥਿੰਦ ਅਤੇ ਹੋਰ।
Advertisement

ਯਾਦਵਿੰਦਰ ਸਿੰਘ ਰਾਜਾ ਧੰਜੂ ਅਤੇ ਮੈਂਬਰ ਨਗਰ ਪੰਚਾਇਤ ਦੇਵੀਗੜ੍ਹ ਬੂਟਾ ਸਿੰਘ ਥਿੰਦ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਬਣਾਏ ਕਾਨੂੰਨ ਲਈ ‘ਆਪ’ ਸਰਕਾਰ ਦੀ ਸ਼ਲਾਘਾ ਕਰਨੀ ਬਣਦੀ ਹੈ। ਪਿਛਲੇ ਸਾਲਾਂ ਵਿੱਚ ਪੰਜਾਬ ਵਿੱਚ ਸੈਂਕੜੇ ਬੇਅਦਬੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਸਨ। ਇਸ ਕਾਰਨ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਹੁਣ ਇਸ ਕਾਨੂੰਨ ਦੇ ਅਮਲ ਵਿੱਚ ਆਉਣ ਨਾਲ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਵੇਗੀ। ਉਹ ਅੱਜ ਇੱੱਥੇ ਇੱਕ ਧਾਰਮਿਕ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਨਵੇਂ ਕਾਨੂੰਨ ਦੇ ਸ਼ੁਕਰਾਨੇ ਵਜੋਂ ਸਰਕਾਰ ਨੇ ਸੰਗਤ ਨੂੰ ਸਾਰੇ ਗੁਰਦੁਆਰਿਆਂ ਵਿੱਚ ਅਖੰਡ ਪਾਠ ਜਾਂ ਸੁਖਮਨੀ ਸਾਹਿਬ ਦੇ ਪਾਠ ਕਰਵਾਉਣ ਦੀ ਬੇਨਤੀ ਕੀਤੀ ਹੈ। ਇਸ ਤਹਿਤ ਨਗਰ ਪੰਚਾਇਤ ਦੇਵੀਗੜ੍ਹ ਅਤੇ ਪਿੰਡ ਬਹਾਦਰਪੁਰ ਛੰਨਾਂ ਦੀ ਸੰਗਤ ਨੇ ਸਾਂਝੇ ਤੌਰ ’ਤੇ ਗੁਰਦੁਆਰੇ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਤੇ ਸ਼ੁਕਰਾਨੇ ਵਜੋਂ ਅਰਦਾਸ ਕਰਵਾਈ। ਇਸ ਮੌਕੇ ਭਾਈ ਸੁਖਜੀਤ ਸਿੰਘ ਅਤੇ ਉਨ੍ਹਾਂ ਦੇ ਜਥੇ ਨੇ ਕਥਾ ਕੀਰਤਨ ਅਤੇ ਵਿਚਾਰਾਂ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ।

Advertisement

ਇਸ ਮੌਕੇ ਸੁਰਜੀਤ ਸਿੰਘ ਥਿੰਦ ਚੇਅਰਮੈਨ, ਬਲਦੇਵ ਸਿੰਘ ਚੇਅਰਮੈਨ, ਸਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਪੰਚਾਇਤ ਦੇਵੀਗੜ੍ਹ, ਬੂਟਾ ਸਿੰਘ ਐੱਮ ਸੀ, ਮਾਸਟਰ ਸੰਤੋਖ ਸਿੰਘ, ਰਾਣਾ ਥਿੰਦ, ਸਾਹਿਲਪ੍ਰੀਤ ਥਿੰਦ, ਰੂਪਨਦੀਪ ਸਿੰਘ, ਲਾਡੀ ਛੰਨਾ ਐੱਮ ਸੀ ਅਤੇ ਜਸਵੀਰ ਸਿੰਘ ਬਿੱਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Advertisement

Advertisement
×