DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਭਾਗੀ ਅਣਗਹਿਲੀ ਦੀ ਭੇਟ ਚੜ੍ਹੀ ਕਰੋੜਾਂ ਦੀ ਲਾਗਤ ਨਾਲ ਬਣੀ ਨਵੀਂ ਸੜਕ

ਅਮਰਗੜ੍ਹ ਤੋਂ ਸੀ ਐੱਮ ਸਿਟੀ ਧੂਰੀ ਜਾਣ ਵਾਲੀ ਸੜਕ ਦਾ ਲੋਕ ਨਿਰਮਾਣ ਵਿਭਾਗ (PWD) ਵੱਲੋਂ ਲਗਪਗ ਸਾਢੇ 9 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਸੀ। ਅਜੇ ਇਸ ਸੜਕ ਨੂੰ ਬਣੇ ਹੋਏ ਮਸਾਂ ਦੋ ਕੁ ਮਹੀਨੇ ਹੀ ਹੋਏ ਸਨ...

  • fb
  • twitter
  • whatsapp
  • whatsapp
featured-img featured-img
 ਫੋਟੋ ਕੈਪਸ਼ਨ : ਪੁੱਟੀ ਗਈ ਸੜਕ ਤੋਂ ਲੰਘਦੇ ਹੋਏ ਰਾਹਗੀਰ। ਫੋਟੋ : ਅਟਵਾਲ
Advertisement
ਅਮਰਗੜ੍ਹ ਤੋਂ ਸੀ ਐੱਮ ਸਿਟੀ ਧੂਰੀ ਜਾਣ ਵਾਲੀ ਸੜਕ ਦਾ ਲੋਕ ਨਿਰਮਾਣ ਵਿਭਾਗ (PWD) ਵੱਲੋਂ ਲਗਪਗ ਸਾਢੇ 9 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਸੀ। ਅਜੇ ਇਸ ਸੜਕ ਨੂੰ ਬਣੇ ਹੋਏ ਮਸਾਂ ਦੋ ਕੁ ਮਹੀਨੇ ਹੀ ਹੋਏ ਸਨ ਕਿ ਸਿੰਚਾਈ ਵਿਭਾਗ ਦੀ ਅਣਗਹਿਲੀ ਕਾਰਨ ਵਿਭਾਗ ਦੇ ਠੇਕੇਦਾਰ ਨੇ ਨਹਿਰੀ ਪਾਣੀ ਦੀ ਪਾਈਪਲਾਈਨ ਦੱਬਣ ਲਈ ਪਿੰਡ ਦਿਆਲਪੁਰ ਛੰਨਾ ਦੇ ਕੋਲੋਂ ਸੜਕ ਨੂੰ ਵਿਚਕਾਰੋਂ ਪੁੱਟ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਠੇਕੇਦਾਰ ਨੇ ਇਸ ਲਈ ਪ੍ਰਸ਼ਾਸਨ ਤੋਂ ਕੋਈ ਮਨਜ਼ੂਰੀ ਵੀ ਨਹੀਂ ਲਈ, ਜਿਸ ਕਰਕੇ ਹੁਣ ਇਹ ਪੁੱਟੀ ਹੋਈ ਸੜਕ ਰਾਹਗੀਰਾਂ ਲਈ ਹਾਦਸਿਆਂ ਦਾ ਕਾਰਨ ਬਣ ਰਹੀ ਹੈ।

ਜਦੋਂ ਇਸ ਬਾਬਤ ਲੋਕ ਨਿਰਮਾਣ ਵਿਭਾਗ ਦੇ ਜੂਨੀਅਰ ਇੰਜੀਨੀਅਰ (JE) ਬਲਪ੍ਰੀਤ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ਵੱਲੋਂ ਫੋਨ ਨਹੀਂ ਚੁੱਕਿਆ ਗਿਆ।
Advertisement

ਐੱਸ ਡੀ ਓ ਯਾਦਵਿੰਦਰ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਇਸ ਸੜਕ ਨੂੰ ਪੁੱਟਣ ਲਈ ਸਿੰਚਾਈ ਵਿਭਾਗ ਵੱਲੋਂ ਕੋਈ ਮਨਜ਼ੂਰੀ ਨਹੀਂ ਲਈ ਗਈ ਅਤੇ ਇਹ ਕਾਰਵਾਈ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਡੇ ਮਹਿਕਮੇ ਵੱਲੋਂ ਐੱਸ ਡੀ ਐੱਮ ਅਮਰਗੜ੍ਹ ਤੇ ਡਿਪਟੀ ਕਮਿਸ਼ਨਰ ਨੂੰ ਲਿਖਤੀ ਰੂਪ ਵਿੱਚ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾ ਸਕੇ।
Advertisement

ਜਦੋਂ ਸਿੰਚਾਈ ਵਿਭਾਗ ਦੇ ਜੇ ਈ ਮੋਹਿਤ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕੋਈ ਤਸੱਲੀਬਖ਼ਸ਼ ਜਵਾਬ ਦੇਣ ਦੀ ਬਜਾਏ ਕਿਹਾ ਕਿ ਐੱਨ ਓ ਸੀ (NOC) ਲਈ ਲੋਕ ਨਿਰਮਾਣ ਵਿਭਾਗ ਨੂੰ ਲਿਖਿਆ ਹੋਇਆ ਹੈ, ਪਰ ਅਜੇ ਤੱਕ ਮਨਜ਼ੂਰੀ ਮਿਲਣੀ ਬਾਕੀ ਹੈ। ਜਦਕਿ ਸੜਕ ਨੂੰ ਮਨਜ਼ੂਰੀ ਤੋਂ ਬਿਨਾਂ ਹੀ ਪੁੱਟ ਦਿੱਤਾ ਗਿਆ ਹੈ।

ਸਥਾਨਕ ਲੋਕਾਂ ਤੇ ਰਾਹਗੀਰਾਂ ਨੇ ਮੰਗ ਕੀਤੀ ਕਿ ਇਸ ਲਾਪਰਵਾਹੀ ਦੇ ਜ਼ਿੰਮੇਵਾਰ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਸਰਕਾਰ ਦਾ ਪੈਸਾ ਤੇ ਲੋਕਾਂ ਦੀਆਂ ਜਾਨਾਂ ਨੂੰ ਅਜਾਈਂ ਜਾਣ ਤੋਂ ਬਚਾਇਆ ਜਾ ਸਕੇ।
Advertisement
×