ਕਾਲਜ ’ਚ ਬੂਟੇ ਲਾ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ
ਲਹਿਰਾਗਾਗਾ: ਇੱਥੇ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵੱਲੋਂ ਨਵੇਂ ਸੈਸ਼ਨ 2025-26 ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਬੂਟੇ ਲਗਾ ਕੇ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਇਸ ਮਗਰੋਂ ਕਾਲਜ ਵਿਚ ਚੱਲ ਰਹੇ ਕੋਰਸਾਂ ਤੇ ਕਾਲਜ...
Advertisement
ਲਹਿਰਾਗਾਗਾ: ਇੱਥੇ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵੱਲੋਂ ਨਵੇਂ ਸੈਸ਼ਨ 2025-26 ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਬੂਟੇ ਲਗਾ ਕੇ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਇਸ ਮਗਰੋਂ ਕਾਲਜ ਵਿਚ ਚੱਲ ਰਹੇ ਕੋਰਸਾਂ ਤੇ ਕਾਲਜ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਕਾਲਜ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਾਲਜ ਦਾ ਅਤਿ ਆਧੁਨਿਕ ਬੁਨਿਆਦੀ ਢਾਂਚਾ, ਕੰਪਿਊਟਰ ਲੈਬ, ਲਾਇਬਰੇਰੀ, ਲੋੜੀਦੀਆਂ ਖੇਡਾਂ ਦੀਆਂ ਸਹੂਲਤਾ ਅਤੇ ਪਾਠਕ੍ਰਮ ਤੋਂ ਇਲਾਵਾ ਵਾਧੂ ਗਤੀਵਿਧੀਆ ਲਈ ਕਾਲਜ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਉਂਦਾ ਹੈ।
Advertisement
Advertisement