ਐੱਨਐੱਚਐੱਮ ਮੁਲਾਜ਼ਮਾਂ ਨੇ ਸਰਕਾਰ ਨੂੰ ਵਾਪਸ ਮੋੜੇ ਸਨਮਾਨ ਪੱਤਰ

ਐੱਨਐੱਚਐੱਮ ਮੁਲਾਜ਼ਮਾਂ ਨੇ ਸਰਕਾਰ ਨੂੰ ਵਾਪਸ ਮੋੜੇ ਸਨਮਾਨ ਪੱਤਰ

ਐੱਸਡੀਐੱਮ ਰਾਹੀਂ ਸਰਕਾਰ ਨੂੰ ਸਨਮਾਨ ਪੱਤਰ ਵਾਪਸ ਮੋੜਦੇ ਹੋਏ ਮੁਲਾਜ਼ਮ ਆਗੂ।

ਗੁਰਦੀਪ ਸਿੰਘ ਲਾਲੀ

ਸੰਗਰੂਰ, 3 ਦਸੰਬਰ

ਆਪਣੀਆਂ ਸੇਵਾਵਾਂ ਰੈਗੂਲਰ ਕਰਾਉਣ ਲਈ ਬੇਮਿਆਦੀ ਹੜਤਾਲ ’ਤੇ ਚੱਲ ਰਹੇ ਸਿਹਤ ਵਿਭਾਗ ਦੇ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਕਰੋਨਾ ਮਹਾਮਾਰੀ ਦੌਰਾਨ ਮਿਲੇ ਸਨਮਾਨ ਤੇ ਪ੍ਰਸੰਸਾ ਪੱਤਰ ਅੱਜ ਰੋਸ ਵਜੋਂ ਪੰਜਾਬ ਸਰਕਾਰ ਨੂੰ ਵਾਪਸ ਮੋੜ ਦਿੱਤੇ। ਹੜਤਾਲੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਿਰਫ਼ ਸਨਮਾਨਾਂ ਅਤੇ ਪ੍ਰਸ਼ੰਸਾ ਪੱਤਰਾਂ ਨਾਲ ਉਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਨਹੀਂ ਚਲਾ ਸਕਦੇ। ਜੇ ਪੰਜਾਬ ਸਰਕਾਰ ਸੱਚੇ ਦਿਲੋਂ ਕਰੋਨਾ ਯੋਧਿਆਂ ਦਾ ਸਨਮਾਨ ਕਰਨਾ ਚਾਹੁੰਦੀ ਹੈ ਤਾਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ। ਇਸਤੋਂ ਪਹਿਲਾਂ ਸਿਵਲ ਹਸਪਤਾਲ ’ਚ ਹੜਤਾਲੀ ਮੁਲਾਜ਼ਮਾਂ ਵੱਲੋਂ ਰੋਸ ਧਰਨਾ ਦੇ ਕੇ ਤੇ ਪੰਜਾਬ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ।

ਹੜਤਾਲੀ ਐੱਨਐੱਚਐੱਮ ਮੁਲਾਜ਼ਮ ਕਰੋਨਾ ਵਾਰੀਅਰ ਐਵਾਰਡ ਲੈ ਕੇ ਸਿਵਲ ਹਸਤਪਾਲ ਤੋਂ ਰੋਸ ਮਾਰਚ ਕਰਦੇ ਹੋਏ ਇਥੇ ਉਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰ ਪੁੱਜੇ ਜਿਥੇ ਉਨ੍ਹਾਂ ਉਪ ਮੰਡਲ ਮੈਜਿਸਟ੍ਰੇਟ ਚਰਨਜੋਤ ਸਿੰਘ ਵਾਲੀਆ ਨੂੰ ਸਨਮਾਨ ਮੋੜ ਦਿੱਤੇ। ਇਸਤੋਂ ਪਹਿਲਾਂ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਐੱਨਐੱਚਐੱਮ ਮੁਲਾਜ਼ਮ ਯੂਨੀਅਨ ਦੇ ਸੂਬਾ ਆਗੂ ਡਾ. ਵਾਹਿਦ ਤੇ ਬਲਾਕ ਪ੍ਰਧਾਨ ਡਾ. ਰਜਨੀਸ਼ ਗਰਗ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੌਰਾਨ ਮੁਲਾਜ਼ਮਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਤਨਦੇਹੀ ਨਾਲ ਡਿਊਟੀ ਨਿਭਾਈ ਜਿਸ ਦੌਰਾਨ ਸਰਕਾਰ ਵੱਲੋਂ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ‘ਕੋਵਿਡ ਵਾਰੀਅਰ ਐਵਾਰਡ’ ਦੇ ਕੇ ਸਨਮਾਨਿਤ ਕੀਤਾ ਗਿਆ ਸੀ। ਅੱਜ ਪੰਜਾਬ ਦੇ ਕਰੀਬ 13 ਹਜ਼ਾਰ ਮੁਲਾਜ਼ਮਾਂ ਵੱਲੋਂ ਅੱਜ ਕਰੋਨਾ ਮਹਾਂਮਾਰੀ ਦੌਰਾਨ ਬਿਹਤਰ ਸੇਵਾਵਾਂ ਨਿਭਾਉਣ ਬਦਲੇ ਮਿਲੇ ਮਾਨ-ਸਨਮਾਨ ਪੰਜਾਬ ਸਰਕਾਰ ਨੂੰ ਵਾਪਸ ਮੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਰੀਬ 12/13 ਸਾਲਾਂ ਤੋਂ ਤਨਦੇਹੀ ਨਾਲ ਦਿਨ-ਰਾਤ ਸੇਵਾਵਾਂ ਨਿਭਾਉਣ ਵਾਲੇ ਐੱਨਐੱਚਐੱਮ ਮੁਲਾਜ਼ਮਾਂ ਨੂੰ ਪੰਜਾਬ ਦੀ ਚੰਨੀ ਸਰਕਾਰ ਵੱਲੋਂ ਰੈਗੂਲਰਾਈਜੇਸ਼ਨ ਐਕਟ ਤੋਂ ਬਾਹਰ ਰੱਖਣਾ ਸਰਕਾਰ ਦੀ ਬਦਨੀਤੀ ਨੂੰ ਸਾਬਤ ਕਰਦਾ ਹੈ। ਯੂਨੀਅਨ ਆਗੂ ਹਰਜਿੰਦਰ ਸਿੰਘ ਤੇ ਪ੍ਰਵੀਨ ਰਾਣੀ ਨੇ ਕਿਹਾ ਕਿ 16 ਨਵੰਬਰ ਤੋਂ ਪੰਜਾਬ ਦੇ ਐੱਨਐੱਚਐੱਮ ਮੁਲਾਜ਼ਮ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਿਹਤ ਸੇਵਾਵਾਂ ਦਾ ਮੁਕੰਮਲ ਬਾਈਕਾਟ ਕਰਕੇ ਅਣਮਿਥੇ ਸਮੇਂ ਲਈ ਹੜਤਾਲ ’ਤੇ ਹਨ ਪਰ ਅਜੇ ਤੱਕ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਸਾਰ ਨਹੀਂ ਲਈ ਗਈ ਸਗੋਂ ਝੂਠੇ ਦਿਲਾਸੇ ਦੇ ਕੇ ਡੰਗ ਟਪਾਇਆ ਜਾ ਰਿਹਾ ਹੈ।

ਸਰਕਾਰ ਦੀ ਟਾਲਮਟੋਲ ਨੀਤੀ ਦੀ ਨਿੰਦਾ

ਅਮਰਗੜ੍ਹ (ਪੱਤਰ ਪ੍ਰੇਰਕ) ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਲਈ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਲਈ ਹੜਤਾਲ ਦੇ ਸੱਦੇ ਦੌਰਾਨ ਅੱਜ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡਾ. ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਜੋ ਸਿਹਤ ਮੁਲਾਜ਼ਮਾਂ ਨੂੰ ਸਨਮਾਨ ਪੱਤਰ ਅਤੇ ਸਨਮਾਨ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਸਨ, ਉਹ ਸਨਮਾਨ ਡਿਪਟੀ ਕਮਿਸ਼ਨਰਾਂ ਨੂੰ ਵਾਪਿਸ ਕਰ ਦਿੱਤੇ ਗਏ ਹਨ। ਇਹ ਸਨਾਮਨ ਤਕਰੀਬਨ 13000 ਮੁਲਾਜ਼ਮਾਂ ਨੂੰ ਵਧੀਆ ਸੇਵਾਵਾਂ ਨਿਭਾਉਣ ਲਈ ਦਿੱਤੇ ਗਏ ਸਨ। ਦਿਨ ਰਾਤ ਲੋਕਾਂ ਦੀ ਸੇਵਾ ਨਿਭਾਉਣ ਵਾਲੇ ਇਹ ਮੁਲਾਜ਼ਮ ਸਰਕਾਰ ਤੋਂ ਰੈਗੂਲਰ ਸੇਵਾ ਦੀ ਮੰਗ ਕਰਦੇ ਆ ਰਹੇ ਸਨ ਪਰ ਪੰਜਾਬ ਸਰਕਾਰ ਦੀ ਮਾੜੀ ਅਤੇ ਟਾਲਮਟੋਲ ਵਾਲੀ ਨੀਤੀ ਨੇ ਮੁਲਾਜ਼ਮਾਂ ਨੂੰ ਕੱਖੋ ਹੌਲੇ ਕਰ ਕੇ ਰੱਖ ਦਿੱਤਾ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਤੱਕ ਪੰਜਾਬ ਸਰਕਾਰ ਸਿਹਤ ਮੁਲਾਜ਼ਮਾਂ ਦੀਆਂ ਜਾਇਜ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਮੁਲਾਜ਼ਮ ਸੰਘਰਸ਼ ਕਰਦੇ ਰਹਿਣਗੇ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All