DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

NHM Protest: ਮਾਲੇਰਕੋਟਲਾ ਵਿੱਚ NHM Employees Union ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਾਲੇਰਕੋਟਲਾ ਸਾਹਮਣੇ ਹੜਤਾਲ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸੰਬੋਧਨ ਕਰਦਿਆਂ...

  • fb
  • twitter
  • whatsapp
  • whatsapp
featured-img featured-img
ਸਿਵਲ ਹਸਪਤਾਲ ਸਾਹਮਣੇ ਪ੍ਰਦਰਸ਼ਨ ਕਰਦੇ ਹੋਏ ਐੱਨ ਐੱਚ ਐੱਮ ਮੁਲਾਜ਼ਮ।
Advertisement

ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਾਲੇਰਕੋਟਲਾ ਸਾਹਮਣੇ ਹੜਤਾਲ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਸੰਬੋਧਨ ਕਰਦਿਆਂ ਆਗੂਆਂ ਸੰਦੀਪ ਕੌਰ, ਗੁਲਸ਼ਨ ਸ਼ਰਮਾ ਅਤੇ ਅਮਨਦੀਪ ਸਿੰਘ ਨੇ ਕਿਹਾ ਕਿ ਸਰਕਾਰ ਨਾਲ 50 ਤੋਂ ਵੱਧ ਮੀਟਿੰਗਾਂ ਹੋਣ ਦੇ ਬਾਵਜੂਦ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਇਸ਼ਤਿਹਾਰਾਂ ਉੱਤੇ ਪੈਸਾ ਵਹਾ ਰਹੀ ਹੈ, ਜਦਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਧਾਉਣ ਵੇਲੇ ਖ਼ਜ਼ਾਨਾ ਖਾਲੀ ਹੋਣ ਦਾ ਹਵਾਲਾ ਦਿੱਤਾ ਜਾਂਦਾ ਹੈ।

Advertisement

ਦੱਸਣਯੋਗ ਹੈ ਕਿ ਯੂਨੀਅਨ ਵੱਲੋਂ 17 ਤੋਂ 24 ਅਗਸਤ ਤੱਕ ਕੀਤੀ ਜਾ ਰਹੀ ਹੜਤਾਲ ਕਾਰਨ ਸਿਹਤ ਸੇਵਾਵਾਂ ਭਾਰੀ ਪ੍ਰਭਾਵਿਤ ਹੋ ਰਹੀਆਂ ਹਨ। ਇਸ ਮੌਕੇ ਡੀ ਐੱਸ ਓ ਸੁਖਵਿੰਦਰ ਸਿੰਘ, ਸੀ ਐੱਚ ਓ ਅਮਨਪ੍ਰੀਤ ਕੌਰ, ਡਾ. ਯਮਸ਼ੀ ਅਖ਼ਤਰ, ਸੀ ਐੱਚ ਓ ਜਸਪ੍ਰੀਤ ਕੌਰ, ਡਾ. ਮੁਨੀਰ, ਮੁਹੰਮਦ ਰਫ਼ੀਕ, ਜਸਕੀਰਤ ਸਿੰਘ, ਸੁਹਾਵਾ ਸਿੰਘ, ਡਾ. ਕਮਲਪ੍ਰੀਤ, ਲਖਵਿੰਦਰ ਸਿੰਘ, ਨਗੀਨਾ ਤੇ ਨੀਰੂ ਗਰਗ ਸਮੇਤ ਹੋਰ ਹਾਜ਼ਰ ਸਨ।

Advertisement

Advertisement
×