ਉਲੰਪਿਆਡ ’ਚ ਨਿਗਮ ਪ੍ਰਕਾਸ਼ ਅੱਵਲ
ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਫੈਪ ਵੱਲੋਂ ਕਰਵਾਏ ਗਏ ਸੂਬਾ ਪੱਧਰੀ ਓਲੰਪਿਆਡ ਵਿੱਚ ਸਥਾਨਕ ਸੀਬਾ ਸਕੂਲ ਦੇ ਤੀਸਰੀ ਜਮਾਤ ਦੇ ਵਿਦਿਆਰਥੀ ਨਿਗਮ ਪ੍ਰਕਾਸ਼ ਗਰਗ ਪੁੱਤਰ ਬੀਨੂ ਗੋਪਾਲ, ਲਹਿਰਾ ਗਾਗਾ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਦੇ...
Advertisement
ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਫੈਪ ਵੱਲੋਂ ਕਰਵਾਏ ਗਏ ਸੂਬਾ ਪੱਧਰੀ ਓਲੰਪਿਆਡ ਵਿੱਚ ਸਥਾਨਕ ਸੀਬਾ ਸਕੂਲ ਦੇ ਤੀਸਰੀ ਜਮਾਤ ਦੇ ਵਿਦਿਆਰਥੀ ਨਿਗਮ ਪ੍ਰਕਾਸ਼ ਗਰਗ ਪੁੱਤਰ ਬੀਨੂ ਗੋਪਾਲ, ਲਹਿਰਾ ਗਾਗਾ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਦੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਸਕੂਲ ਪ੍ਰਬੰਧਕ ਅਤੇ ਫੈਪ ਦੇ ਫਾਊਂਡਰ ਆਗੂ ਕੰਵਲਜੀਤ ਸਿੰਘ ਢੀਂਡਸਾ ਨੇ ਦੱਸਿਆ ਕਿ ਇਸ ਓਲੰਪਿਆਡ ਵਿੱਚ ਨਿਗਮ ਨੇ ਹਿਸਾਬ ਦੇ ਵਿਸ਼ੇ ਵਿੱਚ ਪੰਜਾਬ ਭਰ ’ਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੈਪ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਵਿੱਚ ਪੂਰੀ ਟੀਮ ਪੰਜਾਬ ਦੇ ਸਿੱਖਿਆ ਪੱਧਰ ਨੂੰ ਉੱਚ ਮਿਆਰੀ ਬਣਾਉਣ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਦਾ ਸਨਮਾਨ ਬਰਕਰਾਰ ਰੱਖਣ ਲਈ ਲਗਾਤਾਰ ਕਾਰਜਸ਼ੀਲ ਹੈ। ਇਸ ਮੌਕੇ ਅਧਿਆਪਕਾ ਅਮਨ ਢੀਂਡਸਾ ਅਤੇ ਪ੍ਰਿੰਸੀਪਲ ਫਲੈਵੀ ਡੀ ਨੇ ਵੀ ਵਿਦਿਆਰਥੀ ਨਿਗਮ ਪ੍ਰਕਾਸ਼ ਦੀ ਹੌਸਲਾ-ਅਫਜ਼ਾਈ ਕੀਤੀ।
Advertisement
Advertisement
