ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਿਰਭੈ ਢੀਂਡਸਾ ਜ਼ਿਲ੍ਹਾ ਜਰਨਲ ਸਕੱਤਰ ਨਿਯੁਕਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 2 ਜੂਨ ਹਲਕਾ ਲਹਿਰਾਗਾਗਾ ਦੇ ਨੌਜਵਾਨ ਕਾਂਗਰਸੀ ਆਗੂ ਪਿੰਡ ਢੀਂਡਸਾ ਦੇ ਸਾਬਕਾ ਸਰਪੰਚ ਨਿਰਭੈ ਸਿੰਘ ਢੀਂਡਸਾ ਵੱਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਕਾਂਗਰਸ ਪਾਰਟੀ ਦੇ ਕਿਸਾਨ ਵਿੰਗ, ਕਿਸਾਨ ਕਾਂਗਰਸ ਪੰਜਾਬ ਵੱਲੋਂ ਨੈਸ਼ਨਲ ਕਿਸਾਨ ਕਾਂਗਰਸ ਦੇ...
ਨਿਰਭੈ ਸਿੰਘ ਢੀਂਡਸਾ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਸੁਖਪਾਲ ਸਿੰਘ ਖਹਿਰਾ ਤੇ ਰਾਹੁਲਇੰਦਰ ਸਿੰਘ ਸਿੱਧੂ।
Advertisement

ਰਮੇਸ਼ ਭਾਰਦਵਾਜ

ਲਹਿਰਾਗਾਗਾ, 2 ਜੂਨ

Advertisement

ਹਲਕਾ ਲਹਿਰਾਗਾਗਾ ਦੇ ਨੌਜਵਾਨ ਕਾਂਗਰਸੀ ਆਗੂ ਪਿੰਡ ਢੀਂਡਸਾ ਦੇ ਸਾਬਕਾ ਸਰਪੰਚ ਨਿਰਭੈ ਸਿੰਘ ਢੀਂਡਸਾ ਵੱਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਕਾਂਗਰਸ ਪਾਰਟੀ ਦੇ ਕਿਸਾਨ ਵਿੰਗ, ਕਿਸਾਨ ਕਾਂਗਰਸ ਪੰਜਾਬ ਵੱਲੋਂ ਨੈਸ਼ਨਲ ਕਿਸਾਨ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਰਾਹੁਲਇੰਦਰ ਸਿੰਘ ਸਿੱਧੂ ਦੀ ਸਿਫ਼ਾਰਸ਼ ’ਤੇ ਨਿਰਭੈ ਸਿੰਘ ਢੀਂਡਸਾ ਨੂੰ ਜ਼ਿਲ੍ਹਾ ਸੰਗਰੂਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਨੈਸ਼ਨਲ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੇ ਨੈਸ਼ਨਲ ਕੋਆਰਡੀਨੇਟਰ ਰਾਹੁਲ ਇੰਦਰ ਸਿੰਘ ਸਿੱਧੂ ਵੱਲੋਂ ਸ੍ਰੀ ਢੀਂਡਸਾ ਨੂੰ ਨਿਯੁਕਤੀ ਪੱਤਰ ਸੌਪਦਿਆਂ ਕਿਹਾ ਕਿ ਨਵੇਂ ਨੌਜਵਾਨਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਕਿਸਾਨ ਕਾਂਗਰਸ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ।

ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕਰ ਰਹੀਆਂ ਹਨ। ਇਸ ਦੇ ਚੱਲਦਿਆਂ ਕਿਸਾਨ ਕਾਂਗਰਸ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਸੰਘਰਸ਼ ਜਾਂ ਕੁਰਬਾਨੀ ਕਰਨ ਤੋਂ ਗੁਰੇਜ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪੰਜਾਬ ਦੀ ਸੱਤਾ ਵਿੱਚ ਆਵੇਗੀ ਅਤੇ ਕਿਸਾਨੀ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ। ਸ੍ਰੀ ਢੀਂਡਸਾ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

Advertisement