ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਦਿਆਰਥੀ ਸੰਘਰਸ਼ ਦੇ ਹੱਕ ਵਿੱਚ ਨਿੱਤਰੀ ਬਡਰੁੱਖਾਂ ਦੀ ਪੰਚਾਇਤ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਕਰਾਉਣ ਲਈ ਯੂਨੀਵਰਸਿਟੀ ਵਿੱਚ ਚੱਲ ਰਹੇ ਵਿਦਿਆਰਥੀ ਸੰਘਰਸ਼ ਦੀ ਹਮਾਇਤ ਵਿਚ ਹੁਣ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਮਤੇ ਪਾਸ ਕੀਤੇ ਜਾਣ ਲੱਗੇ ਹਨ। ਇਤਿਹਾਸਕ ਪਿੰਡ ਬਡਰੁੱਖਾਂ ਦੀ ਪੰਚਾਇਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਸੰਘਰਸ਼ ਦੀ...
Advertisement

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਕਰਾਉਣ ਲਈ ਯੂਨੀਵਰਸਿਟੀ ਵਿੱਚ ਚੱਲ ਰਹੇ ਵਿਦਿਆਰਥੀ ਸੰਘਰਸ਼ ਦੀ ਹਮਾਇਤ ਵਿਚ ਹੁਣ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਮਤੇ ਪਾਸ ਕੀਤੇ ਜਾਣ ਲੱਗੇ ਹਨ। ਇਤਿਹਾਸਕ ਪਿੰਡ ਬਡਰੁੱਖਾਂ ਦੀ ਪੰਚਾਇਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਸੰਘਰਸ਼ ਦੀ ਹਮਾਇਤ ਵਿਚ ਨਿੱਤਰ ਆਈ ਹੈ, ਜਿਸ ਨੇ ਵਿਦਿਆਰਥੀ ਸੰਘਰਸ਼ ਦੀ ਹਮਾਇਤ ਵਿਚ ਮਤਾ ਪਾਸ ਕੀਤਾ ਗਿਆ। ਬਡਰੁੱਖਾਂ ਦੇ ਸਰਪੰਚ ਰਣਦੀਪ ਸਿੰਘ ਮਿੰਟੂ ਨੇ ਦੱਸਿਆ ਕਿ ਪੰਚਾਇਤ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਮਤਾ ਪੰਜਾਬ ਸਰਕਾਰ ਨੂੰ ਭੇਜਣ ਲਈ ਭਲਕੇ 14 ਨਵੰਬਰ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਸੌਂਪਿਆ ਜਾਵੇਗਾ। ਮਤੇ ਵਿਚ ਮੰਗ ਕੀਤੀ ਗਈ ਹੈ ਕਿ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਦੀ ਸਟੇਟ ਯੂਨੀਵਰਸਿਟੀ ਐਲਾਨਿਆ ਜਾਵੇ, ਜਿਸਦੇ ਲਈ ਵਿਧਾਨ ਸਭਾ ਮੈਂਬਰ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕਰਨ ਅਤੇ ਲੋਕ ਸਭਾ ਮੈਂਬਰ ਦੇਸ਼ ਦੀ ਸੰਸਦ ਵਿਚ ਇਹ ਮੰਗ ਰੱਖਣ ਕਿ ਪੰਜਾਬ ਪੁਨਰਗਠਨ ਐਕਟ ਵਿਚ ਸੋਧ ਕਰਕੇ ਇਸ ਨੂੰ ਨੇਪਰੇ ਚੜ੍ਹਾਇਆ ਜਾਵੇ। ਇਸ ਤੋਂ ਇਲਾਵਾ ਮਤੇ ਵਿਚ ਮੰਗ ਕੀਤੀ ਗਈ ਹੈ ਕਿ ਪੰਜਾਬ ਯੂਨੀਵਰਸਿਟੀ ਦੀ 91 ਮੈਂਬਰੀ ਸੈਨੇਟ ਬਹਾਲ ਕਰਕੇ ਇਸ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਕੀਤਾ ਜਾਵੇ ਅਤੇ ਚੋਣ ਪ੍ਰਕਿਰਿਆ ਪੂਰੀ ਕਰਵਾਈ ਜਾਵੇ ਤਾਂ ਜੋ ਯੂਨੀਵਰਸਿਟੀ ਦਾ ਪ੍ਰਬੰਧ ਲੋਕਤੰਤਰੀ ਤਰੀਕੇ ਨਾਲ ਸੁਚਾਰੂ ਰੂਪ ਵਿਚ ਚੱਲ ਸਕੇ।

ਗਰਾਮ ਪੰਚਾਇਤ ਬਡਰੁੱਖਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਜਾਵੇ। ਉਧਰ ਅੱਜ ਇਸ ਸਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਚੋਣ ਸਿਸਟਮ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ ਜਿਸ ਨੂੰ ਸੰਘਰਸ਼ ਅੱਗੇ ਮੂੰਹ ਮੋੜਨਾ ਪਿਆ ਹੈ।

Advertisement

Advertisement
Show comments