ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦੂਜੇ ਦਿਨ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਕੋਈ ਨਾਮਜ਼ਦਗੀ ਨਹੀਂ

ਜ਼ਿਲ੍ਹੇ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਦੇ 18 ਜ਼ੋਨਾਂ ਤੇ 10 ਪੰਚਾਇਤ ਸਮਿਤੀ ਦੇ 162 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ਜਦਕਿ ਪੰਚਾਇਤ ਸਮਿਤੀ...
Advertisement
ਜ਼ਿਲ੍ਹੇ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਦੇ 18 ਜ਼ੋਨਾਂ ਤੇ 10 ਪੰਚਾਇਤ ਸਮਿਤੀ ਦੇ 162 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ਜਦਕਿ ਪੰਚਾਇਤ ਸਮਿਤੀ ਚੋਣਾਂ ਲਈ 3 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਦੂਜੇ ਦਿਨ ਪੰਚਾਇਤ ਸਮਿਤੀ ਅੰਨਦਾਣਾ ਦੇ ਜ਼ੋਨ ਭੂਲਣ ਤੋਂ ਇਕ ਨਾਮਜ਼ਦਗੀ ਪੱਤਰ ਦਾਖਲ ਹੋਇਆ ਹੈ ਅਤੇ ਪੰਚਾਇਤ ਸਮਿਤੀ ਦਿੜ੍ਹਬਾ ਦੇ ਜ਼ੋਨ ਤਰੰਜੀਖੇੜਾ ਤੋਂ ਨਾਮਜ਼ਦਗੀ ਦਾਖਲ ਹੋਈ ਹੈ ਜਦਕਿ ਪੰਚਾਇਤ ਸਮਿਤੀ ਊਧਮ ਸਿੰਘ ਵਾਲਾ ਸੁਨਾਮ ਦੀ ਜ਼ੋਨ ਲਖਮੀਰਵਾਲਾ ਤੋਂ ਨਾਮਜ਼ਦਗੀ ਪੱਤਰ ਦਾਖਲ ਹੋਇਆ ਹੈ।

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਨੇ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 4 ਦਸੰਬਰ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ ਤੱਕ ਸ਼ਾਮ 3 ਵਜੇ ਹੋਵੇਗੀ। ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ। ਵੋਟਾਂ 14 ਦਸੰਬਰ ਨੂੰ ਸਵੇਰੇ 8 ਵਜ਼ੇ ਤੋਂ ਸ਼ਾਮ 4 ਵਜ਼ੇ ਤੱਕ ਬੈਲਟ ਪੇਪਰਾਂ ਨਾਲ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਥਾਪਿਤ ਕੀਤੇ ਗਿਣਤੀ ਕੇਂਦਰਾਂ ’ਤੇ ਹੋਵੇਗੀ।

Advertisement

 

 

 

Advertisement
Show comments