ਪੱਤਰ ਪ੍ਰੇਰਕ
ਭਵਾਨੀਗੜ੍ਹ, 16 ਅਕਤੂਬਰ
ਇੱਥੇ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਦੇ ਦਫ਼ਤਰ ਵਿਚ ਅੱਜ ਝੋਨੇ ਦੇ ਸੀਜਨ ਦੇ ਮੱਦੇਨਜ਼ਰ ਸਰਬੱਤ ਦੇ ਭਲੇ ਲਈ ਅਖੰਡ ਪਾਠ ਦੇ ਭੋਗ ਪਾਏ ਗਏ।
ਇਸ ਮੌਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਮੂਹ ਟਰੱਕ ਅਪਰੇਟਰਾਂ ਅਤੇ ਚਾਲਕਾਂ ਨੂੰ ਸੰਬੋਧਨ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਮੇਸ਼ਾਂ ਟਰੱਕ ਅਪਰੇਟਰਾਂ ਦੇ ਹਿੱਤਾਂ ਲਈ ਡਟ ਕੇ ਪਹਿਰਾ ਦੇਵੇਗੀ। ਉਨ੍ਹਾਂ ਕਿਹਾ ਕਿ ਟਰੱਕ ਯੂਨੀਅਨ ਅਤੇ ਅਪਰੇਟਰਾਂ ਦੇ ਮਸਲੇ ਸਰਕਾਰ ਗੰਭੀਰਤਾ ਨਾਲ ਲਵੇਗੀ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜਨ ਦੌਰਾਨ ਭਵਾਨੀਗੜ੍ਹ ਤੇ ਸੰਗਰੂਰ ਟਰੱਕ ਯੂਨੀਅਨ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਘਰਾਚੋਂ, ਰਾਮ ਗੋਇਲ, ਰਣਜੀਤ ਸਿੰਘ ਤੂਰ, ਇੰਦਰਜੀਤ ਸਿੰਘ ਤੂਰ, ਗੁਰਤੇਜ ਸਿੰਘ ਝਨੇੜੀ, ਅਵਤਾਰ ਸਿੰਘ ਤਾਰੀ, ਭੀਮ ਸਿੰਘ ਗਾੜੀਆ ਆਦਿ ਆਗੂ ਵੀ ਹਾਜ਼ਰ ਸਨ।
ਟਰੱਕ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਤੂਰ ਨੇ ਹਲਕਾ ਵਿਧਾਇਕ ਭਰਾਜ ਸਣੇ ਸਮੂਹ ਮਹਿਮਾਨਾਂ ਦਾ ਸਨਮਾਨ ਕੀਤਾ।