ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 9 ਮਾਰਚ
ਪੰਜਾਬ ਸਰਕਾਰ ਵੱਲੋਂ ਪੰਜਾਬ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਸਤਨਾਮ ਸਿੰਘ ਸੱਤਾ ਨੂੰ ਮਾਰਕੀਟ ਕਮੇਟੀ ਦਿੜ੍ਹਬਾ ਦਾ ਚੇਅਰਮੈਨ ਅਤੇ ਧਰਮਵੀਰ ਦਿੜ੍ਹਬਾ ਨੂੰ ਵਾਈਸ ਚੇਅਰਮੈਨ ਲਗਾਇਆ ਗਿਆ ਹੈ ਜਦ ਕਿ ਯੂਥ ਕਾਂਗਰਸ ਦੇ ਸੀਨੀਅਰ ਆਗੂ ਤੇ ਜੰਮੂ ਕਸ਼ਮੀਰ ਕਾਂਗਰਸ ਦੇ ਇੰਚਾਰਜ ਜਗਦੇਵ ਸਿੰਘ ਗਾਗਾ ਨੂੰ ਮਾਰਕੀਟ ਕਮੇਟੀ ਸੂਲਰ ਘਰਾਟ ਦਾ ਚੇਅਰਮੈਨ ਬਣਾਇਆ ਗਿਆ ਹੈ।ਇਸ ਮੌਕੇ ਸਤਨਾਮ ਸਿੰਘ ਸੱਤਾ ਅਤੇ ਜਗਦੇਵ ਸਿੰਘ ਗਾਗਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਸਮੁੱਚੀ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।