ਇੱਥੇ ਸਾਬਕਾ ਸੰਸਦ ਮੈਂਬਰ ਮਰਹੂਮ ਸੰਤ ਰਾਮ ਸਿੰਗਲਾ ਦਾ 90ਵਾਂ ਜਨਮ ਦਿਨ ਮਨਾਇਆ ਗਿਆ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਪਰਿਵਾਰ ਸਮੇਤ ਸੰਤ ਰਾਮ ਸਿੰਗਲਾ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿੱਚ ‘ਆਪ’ ਸਰਕਾਰ ਨੇ ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਧੱਜੀਆਂ ਉਡਾਉਂਦਿਆਂ ਅਤੇ ਪੰਚਾਇਤੀ ਰਾਜ ਕਾਨੂੰਨ ਨੂੰ ਛਿੱਕੇ ਟੰਗ ਕੇ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਾਜ਼ਿਸ਼ ਤਹਿਤ ਰੱਦ ਕੀਤੇ ਹਨ। ਅਜਿਹਾ ਕਰਨ ਨਾਲ ਸੰਵਿਧਾਨ ਨੂੰ ਕਮਜ਼ੋਰ ਹੀ ਨਹੀਂ ਕੀਤਾ ਜਾ ਰਿਹਾ ਹੈ, ਸਗੋਂ ਆਪਸੀ ਭਾਈਚਾਰਾ ਖਤਮ ਹੋ ਰਿਹਾ ਹੈ। ਪੰਜਾਬ ਦੇ ਲੋਕ ਇਸ ਕਾਰਵਾਈ ਦਾ ਜਵਾਬ ਆਪਣੀਆ ਵੋਟਾ ਨਾਲ ਜ਼ਰੂਰ ਦੇਣਗੇ। ਕਾਂਗਰਸ ਪਾਰਟੀ ਦੀ ਅੰਦਰੂਨੀ ਲੜਾਈ ਬਾਰੇ ਗੱਲ ਕਰਦਿਆਂ ਸਾਬਕਾ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਪਾਰਟੀ ਇੱਕਜੁੱਟ ਹੈ, ਹਰ ਵਰਕਰ ਨੂੰ ਹਰੇਕ ਪਲੈਟਫਾਰਮ ’ਤੇ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ। ਉਨ੍ਹਾਂ ਭਾਜਪਾ ਨੂੰ ਵਨ ਮੈਨ ਸ਼ੋਅ ਪਾਰਟੀ ਕਰਾਰ ਦਿੰਦਿਆਂ ਕਿਹਾ ਕਿ ਉਸ ਪਾਰਟੀ ਵਿਚ ਵਰਕਰ ਦੀ ਕਿਸੇ ਵੀ ਗੱਲ ਦੀ ਸੁਣਵਾਈ ਨਹੀਂ ਹੁੰਦੀ।
ਇਸ ਮੌਕੇ ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਜਗਤਾਰ ਸਿੰਘ ਮਣਕੂ, ਯਸ਼ਪਾਲ ਸਿੰਗਲਾ ਜੀਵਨ ਗਰਗ, ਪਵਨ ਸ਼ਾਸਤਰੀ, ਵਿਜੈ ਅਗਰਵਾਲ, ਬੀ ਕੇ ਗੁਪਤਾ, ਸੁਭਾਸ਼ ਬਾਂਸਲ (ਗੁਲੂ), ਪਵਨ ਬਾਂਸਲ, ਅਸ਼ਵਨੀ ਗੁਪਤਾ, ਸਵਰਨ ਮਠਾੜੂ, ਪੂਜਾ ਗਰਗ, ਟਿਕਾ ਗਾਜੇਵਾਸ, ਅਣੂ ਸਿੰਗਲਾ, ਡਾ. ਕਰਮਸ਼ੇਰ ਰੰਧਾਵਾ, ਡਾ. ਪ੍ਰੇਮਪਾਲ, ਸੁਨੀਲ ਬੱਬਰ, ਪਾਲੀ ਕੋਛੜ, ਸੁਰਿੰਦਰ ਮਾਡਰ ਆਦਿ ਮੌਜੂਦ ਸਨ।
ਰੂਪਾਹੇੜੀ ਦੇ ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ
ਸੰਗਰੂਰ (ਨਿਜੀ ਪੱਤਰ ਪ੍ਰੇਰਕ): ਕਾਂਗਰਸ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਚੋਣ ਪ੍ਰਚਾਰ ਦੌਰਾਨ ਇਥੋਂ ਨੇੜਲੇ ਪਿੰਡ ਰੂਪਾਹੇੜੀ ਵਿੱਚ ਕਈ ਸਰਗਰਮ ਆਗੂ ਪਰਿਵਾਰਾਂ ਸਮੇਤ ਪਾਰਟੀ ਵਿਚ ਸ਼ਾਮਲ ਹੋ ਗਏ। ਸਾਬਕਾ ਕੈਬਨਿਟ ਸ੍ਰੀ ਵਿਜੈਇੰਦਰ ਸਿੰਗਲਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਸ਼ਾਮਲ ਹੋਣ ਵਾਲਿਆਂ ਵਿੱਚ ਕੁਲਜੀਤ ਸਿੰਘ, ਗੁਰਜੀਤ ਸਿੰਘ, ਮਲਕੀਤ ਸਿੰਘ, ਕਸ਼ਮੀਰ ਸਿੰਘ, ਦਰਸ਼ਨ ਸਿੰਘ, ਤੁਲਸੀ ਸਿੰਘ, ਕੇਵਲ ਸਿੰਘ, ਮਿੰਟੂ ਸਿੰਘ, ਸਾਧੂ ਸਿੰਘ ਘੁੰਮਣ, ਹਰਗੋਪਾਲ ਸਿੰਘ, ਜਗਵਿੰਦਰ ਸਿੰਘ, ਬਲਕਰਨ ਸਿੰਘ, ਜੱਗਰ ਸਿੰਘ, ਤਰਲੋਚਨ ਸਿੰਘ, ਕਿਰਪਾਲ ਸਿੰਘ, ਦਰਸ਼ਨ ਸਿੰਘ, ਕੈਰੋਂ ਸਿੰਘ, ਗੁਰਪ੍ਰੀਤ ਸਿੰਘ, ਬੱਬੂ ਸਿੰਘ, ਫੱਗਨ ਸਿੰਘ, ਰਾਮ ਸਿੰਘ, ਮਨਜਿੰਦਰ ਕੌਰ, ਹਰਦੀਪ ਕੌਰ, ਕੁਲਵਿੰਦਰ ਕੌਰ, ਜਨਵਿੰਦਰ ਕੌਰ, ਗਗਨਦੀਪ ਕੌਰ ਆਦਿ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਉਹ ‘ਆਪ’ ਦੀਆਂ ਨੀਤੀਆਂ ਤੋਂ ਨਿਰਾਸ਼ ਸਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀ ਭਰਾਜ ਪਿੰਡ ਦੇ ਮੌਜੂਦਾ ਸਰਪੰਚ ਅਮਰੀਕ ਸਿੰਘ ਆਪਣੇ ਸਮੂਹ ਸਾਥੀਆਂ ਨਾਲ ਕਾਂਗਰਸ ਵਿੱਚ ਸ਼ਾਮਲ ਹੋਏ ਸਨ।

