DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

NominationProcess: ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ

ਤੀਜੇ ਦਿਨ ਰਾਜਪੁਰਾ ’ਚ 48 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ; ਐੱਸ ਡੀ ਐੱਮ ਦਫ਼ਤਰ ਚੁਫੇਰਿੳੁਂ ਸੀਲ

  • fb
  • twitter
  • whatsapp
  • whatsapp
featured-img featured-img
ਰਾਜਪੁਰਾ ’ਚ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕਰਦੇ ਹੋਏ ਉਮੀਦਵਾਰ।
Advertisement

ਰਾਜਪੁਰਾ ਨਗਰ ਕੌਂਸਲ ਦੀਆਂ 31 ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਸਬੰਧੀ ਰਾਜਪੁਰਾ ਵਿੱਚ ਚੋਣ ਮਾਹੌਲ ਭਖ ਗਿਆ ਹੈ। ਇਸ ਦੌਰਾਨ ਨਾਮਜ਼ਦਗੀਆਂ ਦੇ ਤੀਜੇ ਦਿਨ ਅੱਜ ਕੁੱਲ 48 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ। ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਆਪਣੇ ਉਮੀਦਵਾਰਾਂ ਨਾਲ ਚੋਣ ਅਧਿਕਾਰੀ ਦੇ ਦਫ਼ਤਰ ਪਹੁੰਚੇ ਤੇ ਨਾਮਜ਼ਦਗੀ ਪ੍ਰਕਿਰਿਆ ’ਚ ਹਿੱਸਾ ਲਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਗੜ੍ਹੀ, ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ, ਸਾਬਕਾ ਪ੍ਰਧਾਨ ਨਰਿੰਦਰ ਸ਼ਾਸਤਰੀ ਅਤੇ ਭਾਜਪਾ ਆਗੂ ਗੇਜਾ ਰਾਮ ਆਪਣੇ ਸਮਰਥਕਾਂ ਸਮੇਤ ਮੌਜੂਦ ਰਹੇ। ਨਾਮਜ਼ਦਗੀਆਂ ਦੌਰਾਨ ਐੱਸ ਡੀ ਐੱਮ ਦਫ਼ਤਰ ਵਿਖੇ ਕਾਫ਼ੀ ਰੌਣਕ ਦੇਖਣ ਨੂੰ ਮਿਲੀ। ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਐੱਸ ਡੀ ਐੱਮ ਦਫ਼ਤਰ ਨੂੰ ਲੋਹੇ ਦੀਆਂ ਗਰਿੱਲਾਂ ਨਾਲ ਚਾਰੋਂ ਪਾਸਿਆਂ ਤੋਂ ਸੀਲ ਕੀਤਾ ਗਿਆ ਸੀ ਅਤੇ ਆਉਣ-ਜਾਣ ਲਈ ਕੇਵਲ ਇੱਕ ਹੀ ਗੇਟ ਖੁੱਲ੍ਹਾ ਰੱਖਿਆ ਗਿਆ। ਐੱਸ ਡੀ ਐੱਮ ਕਮ ਚੋਣ ਅਧਿਕਾਰੀ ਸੁਖਜਿੰਦਰ ਸਿੰਘ ਟਿਵਾਣਾ ਨੇ ਲੋਕਾਂਨੂੰ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣ ਤੇ ਬੇਖੌਫ਼ ਹੋ ਕੇ ਵੋਟ ਪਾਉਣ ਦੀ ਵੀ ਅਪੀਲ ਕੀਤੀ।

ਮਾਲੇਰਕੋਟਲਾ ਜ਼ਿਲ੍ਹੇ ’ਚ ਹੁਣ ਤੱਕ 154 ਨਾਮਜ਼ਦਗੀਆਂ

ਮਾਲੇਰਕੋਟਲਾ (ਪਰਮਜੀਤ ਸਿੰਘ ਕੁਠਾਲਾ): ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ 26 ਮਈ ਨੂੰ ਹੋਣ ਵਾਲੀਆਂ ਆਮ ਚੋਣਾਂ ਸਬੰਧੀ ਜ਼ਿਲ੍ਹੇ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਦੇ ਅੱਜ ਤੀਜੇ ਦਿਨ ਤੱਕ 154 ਨਾਮਜ਼ਦਗੀ ਪੱਤਰ ਦਾਖਲ ਹੋ ਚੁੱਕੇ ਹਨ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਅੱਜ ਤੀਜੇ ਦਿਨ ਨਗਰ ਕੌਂਸਲ ਮਾਲੇਰਕੋਟਲਾ ’ਚ 86, ਨਗਰ ਕੌਂਸਲ ਅਹਿਮਦਗੜ੍ਹ ’ਚ 28 ਅਤੇ ਨਗਰ ਪੰਚਾਇਤ ਅਮਰਗੜ੍ਹ ’ਚ 22 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 16 ਮਈ ਹੈ। ਨਾਮਜ਼ਦਗੀਆਂ ਵਾਪਸ ਲੈਣ ਲਈ 19 ਮਈ ਨੂੰ ਦੁਪਹਿਰ 3 ਵਜੇ ਤੱਕ ਦਾ ਸਮਾਂ ਤੈਅ ਹੈ।

Advertisement

ਸਮਾਣਾ ਦੇ 21 ਵਾਰਡਾਂ ਲਈ 59 ਉਮੀਦਵਾਰਾਂ ਨੇ ਕਾਗਜ਼ ਭਰੇ

ਸਮਾਣਾ (ਅਸ਼ਵਨੀ ਗਰਗ/ਸੁਭਾਸ਼ ਚੰਦਰ): ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਤੀਜੇ ਦਿਨ 21 ਵਾਰਡਾਂ ਲਈ ਕੁੱਲ 59 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਵੱਲੋਂ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਦੋਂ ਭਾਜਪਾ ਵੱਲੋਂ 17, ਕਾਂਗਰਸ ਵੱਲੋਂ 6, ਸ਼੍ਰੋਮਣੀ ਅਕਾਲੀ ਦਲ ਵੱਲੋਂ 8, ਬਸਪਾ ਵੱਲੋਂ 1 ਅਤੇ 8 ਆਜ਼ਾਦ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਸੱਤਾਧਾਰੀ ਆਮ ਆਦਮੀ ਪਾਰਟੀ ਦੇ ਜ਼ਿਆਦਾਤਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਬੇਟੇ ਸੁਖਵਿੰਦਰ ਸਿੰਘ ਸੁਖੀ ਰੱਖੜਾ ਵੱਲੋਂ ਭਰਵਾਏ ਗਏ। ਜਦੋਂਕਿ ‘ਆਪ’ ਦੇ ਹਲਕਾ ਵਿਧਾਇਕ ਕੀਤੇ ਵੀ ਨਜ਼ਰ ਨਹੀਂ ਆਏ। ਅੱਜ ਆਮ ਆਦਮੀ ਪਾਰਟੀ ਵੱਲੋਂ ਫ਼ਾਰਮ ਭਰਣ ਵਾਲਿਆਂ ਵਿਚ ਜ਼ਿਆਦਾਤਰ ਉਮੀਦਵਾਰ ਰੱਖੜਾ ਧੜੇ ਨਾਲ ਸੰਬੰਧਤ ਦੱਸੇ ਜਾ ਰਹੇ ਸਨ ਜਿਨ੍ਹਾਂ ਵਿਚ ਸਾਬਕਾ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਸਾਬਕਾ ਐਮਸੀ ਰਾਣਾ ਸੇਖੋਂ, ਰਾਜੂ ਚੱਕੀ, ਜਗਤਾਰ ਸੰਧੂ ਆਦਿ ਸ਼ਾਮਲ ਰਹੇ।ਭਾਜਪਾ ਦੇ ਮੰਡਲ ਪ੍ਰਧਾਨ ਯਤਿੰਦਰ ਸ਼ਰਮਾ ਨੇ ਦੱਸਿਆ ਕਿ ਬਾਕੀ ਰਹਿੰਦੇ 6 ਵਾਰਡਾ ਵਿੱਚ ਸ਼ਨਿਚਰਵਾਰ ਨੂੰ ਕਾਗਜ਼ ਭਰੇ ਜਾਣਗੇ। ਇਸ ਦੌਰਾਨ ਸੁਰਜੀਤ ਸਿੰਘ ਰੱਖੜਾ ਤੇ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਸਿੰਘ ਸੁੱਖੀ ਨੇ ਖੁਦ ਸਮਾਣਾ ਪੁੱਜ ਕੇ ਨਗਰ ਕੌਂਸਲ ਸਮਾਣਾ ਦੇ ਸਾਬਕਾ ਪ੍ਰਧਾਨ ਕਪੂਰ ਚੰਦ ਬਾਂਸਲ ਸਣੇ 10 ਉਮੀਦਵਾਰਾਂ ਦੇ ਕਰੀਬ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਸਮਾਣਾ ਦੇ ਇੰਚਾਰਜ ਜਗਮੀਤ ਸਿੰਘ ਹਰਿਆਊ ਨੇ ਦੱਸਿਆ ਕਿ ਪਾਰਟੀ ਵੱਲੋਂ 21 ਵਾਰਡਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ। ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਮੰਗਤ ਮਵੀ ਨੇ ਦੱਸਿਆ ਕਿ ਕਾਂਗਰਸ ਸਾਰੇ 21 ਵਾਰਡਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਤੇ ਨਾਮਜ਼ਦਗੀ ਕਾਗਜ਼ 16 ਮਈ ਨੂੰ ਦਾਖਲ ਕਰਵਾਏ ਜਾਣਗੇ।

Advertisement

 ਰਿਟਰਨਿੰਗ ਅਧਿਕਾਰੀ ਕੋਲ ਨਾਮਜ਼ਦਗੀ ਕਾਗਜ਼ ਦਾਖਲ ਕਰਦੇ ਹੋਏ ਕਪੂਰ ਚੰਦ ਬਾਂਸਲ ਤੇ ਸਾਥੀ।
ਰਿਟਰਨਿੰਗ ਅਧਿਕਾਰੀ ਕੋਲ ਨਾਮਜ਼ਦਗੀ ਕਾਗਜ਼

ਦਾਖਲ ਕਰਦੇ ਹੋਏ ਕਪੂਰ ਚੰਦ ਬਾਂਸਲ ਤੇ ਸਾਥੀ।

Advertisement
×