21 ਵਾਰਡਾਂ ਲਈ 59 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ
ਅਗਾਮੀ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਤੀਜੇ ਦਿਨ 21 ਵਾਰਡਾਂ ਲਈ ਕੁੱਲ 59 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਵੱਲੋਂ 23 ਉਮੀਦਵਾਰਾਂ ਨੇ...
ਅਗਾਮੀ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਤੀਜੇ ਦਿਨ 21 ਵਾਰਡਾਂ ਲਈ ਕੁੱਲ 59 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਵੱਲੋਂ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਦੋਂ ਬੀਜੇਪੀ ਵੱਲੋਂ 17, ਕਾਂਗਰਸ ਵੱਲੋਂ 6, ਸ਼੍ਰੋਮਣੀ ਅਕਾਲੀ ਦਲ ਵੱਲੋਂ 8, ਬਸਪਾ ਵੱਲੋਂ 1 ਅਤੇ 8 ਆਜ਼ਾਦ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
ਸੱਤਾਧਾਰੀ ਆਮ ਆਦਮੀ ਪਾਰਟੀ ਦੇ ਜ਼ਿਆਦਾਤਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰਖੜਾ ਦੇ ਪੁੱਤਰ ਸੁਖਵਿੰਦਰ ਸਿੰਘ ਸੁੱਖੀ ਰੱਖੜਾ ਵੱਲੋਂ ਭਰਵਾਏ ਗਏ। ਜਦੋਂਕਿ ਆਪ ਦੇ ਹਲਕਾ ਵਿਧਾਇਕ ਕਿਤੇ ਵੀ ਨਜ਼ਰ ਨਹੀਂ ਆਏ।
ਅੱਜ ਆਮ ਆਦਮੀ ਪਾਰਟੀ ਵੱਲੋਂ ਫ਼ਾਰਮ ਭਰਨ ਵਾਲਿਆਂ ਵਿਚ ਜ਼ਿਆਦਾਤਰ ਉਮੀਦਵਾਰ ਰੱਖੜਾ ਧੜੇ ਨਾਲ ਸਬੰਧਤ ਦੱਸੇ ਜਾ ਰਹੇ ਸਨ ਜਿਨ੍ਹਾਂ ਵਿਚ ਸਾਬਕਾ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਸਾਬਕਾ ਐਮਸੀ ਰਾਣਾ ਸੇਖੋਂ, ਰਾਜੂ ਚੱਕੀ, ਜਗਤਾਰ ਸੰਧੂ ਆਦਿ ਸ਼ਾਮਲ ਸਨ।

