ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਨਾਲ ਰੂ-ਬ-ਰੂ ਸਮਾਗਮ

ਜਗਜੀਤ ਸਿੰਘ ਲੱਡਾ ਦੇ ਦੋ ਬਾਲ ਗ਼ਜ਼ਲ ਸੰਗ੍ਰਹਿ ਲੋਕ ਅਰਪਣ
ਬਲਦੇਵ ਸਿੰਘ ਸੜਕਨਾਮਾ ਦਾ ਸਨਮਾਨ ਕਰਦੇ ਹੋਏ ਸਾਹਿਤਕਾਰ।
Advertisement
ਮਾਲਵਾ ਲਿਖਾਰੀ ਸਭਾ ਵੱਲੋਂ ਪੰਜਾਬੀ ਦੇ ਸਿਰਮੌਰ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਦੇ ਰੂ-ਬ-ਰੂ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਬਲਦੇਵ ਸਿੰਘ ਸੜਕਨਾਮਾ ਨੇ ਕਿਹਾ ਕਿ ਜ਼ਿੰਦਗੀ ਵਿਚ ਆਉਂਦੀਆਂ ਪ੍ਰਸਥਿਤੀਆਂ ਬੰਦੇ ਦੀ ਵਿਚਾਰ ਧਾਰਾ ਨੂੰ ਤੀਖਣ ਕਰਦੀਆਂ ਹਨ ਅਤੇ ਬੰਦੇ ਨੂੰ ਲਿਖਣ ਲਈ ਮਜਬੂਰ ਕਰ ਦਿੰਦੀਆਂ ਹਨ। ਸੜਕਨਾਮਾ ਵੱਲੋਂ ਜਗਜੀਤ ਸਿੰਘ ਲੱਡਾ ਦੇ ਦੋ ਗ਼ਜ਼ਲ ਸੰਗ੍ਰਹਿ ਵੀ ਲੋਕ ਅਰਪਣ ਕੀਤੇ ਗਏ। ਸਮਾਗਮ ਦੀ ਪ੍ਰਧਾਨਗੀ ਉੱਘੇ ਲੇਖਕ ਅਤੇ ਆਲੋਚਕ ਡਾ. ਸੁਰਜੀਤ ਬਰਾੜ ਨੇ ਕੀਤੀ ਅਤੇ ਡਾ. ਸੰਪੂਰਨ ਸਿੰਘ ਟੱਲੇਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੜਕਨਾਮਾ ਨੇ ਆਪਣੇ ਨਾਗਮਣੀ ਵਿੱਚ ਛਪਣ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਦੇ ਸਫਰ ਬਾਰੇ ਗੱਲਾਂ ਕੀਤੀਆਂ। ਜਗਜੀਤ ਸਿੰਘ ਲੱਡਾ ਦੇ ਦੋ ਬਾਲ ਗ਼ਜ਼ਲ-ਸੰਗ੍ਰਹਿ ‘ਸੁਰੀਲੇ ਸਾਜ਼’ ਅਤੇ ‘ਪੰਜਾਬੀ ਕਲਮਾਂ’ ਲੋਕ ਅਰਪਣ ਕਰਨ ਤੋਂ ਬਾਅਦ ਸਮਕਾਲੀ ਬਾਲ-ਸਾਹਿਤ ਦੀ ਦਸ਼ਾ ਅਤੇ ਦਿਸ਼ਾ ਬਾਰੇ ਚਰਚਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਚਰਿੱਤਰ ਦੀ ਉਸਾਰੀ ਵਿੱਚ ਬਾਲ-ਸਾਹਿਤ ਦੀ ਭੂਮਿਕਾ ਅਹਿਮ ਹੁੰਦੀ ਹੈ। ਡਾ. ਸੰਪੂਰਨ ਸਿੰਘ ਟੱਲੇਵਾਲੀਆ ਅਤੇ ਡਾ. ਸੁਰਜੀਤ ਬਰਾੜ ਨੇ ਕਿਹਾ ਕਿ ਬਲਦੇਵ ਸਿੰਘ ਸੜਕਨਾਮਾ ਕੇਵਲ ਪੰਜਾਬ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਨਾਵਲਕਾਰ ਹੈ। ਸਮਾਗਮ ਦੇ ਆਰੰਭ ਵਿੱਚ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹੋਏ ਕਵੀ ਦਰਬਾਰ ਵਿਚ ਕਰਮ ਸਿੰਘ ਜ਼ਖ਼ਮੀ, ਰਜਿੰਦਰ ਸਿੰਘ ਰਾਜਨ, ਹਮੀਰ ਸਿੰਘ, ਰਣਜੀਤ ਕੌਰ, ਦੀਪਿੰਦਰ ਕੌਰ, ਗੋਬਿੰਦ ਸਿੰਘ, ਬਲਦੇਵ ਸਿੰਘ ਅਤੇ ਚਰਨਜੀਤ ਸਿੰਘ ਸਮਾਲਸਰ ਸਮੇਤ ਪਹੁੰਚੇ ਕਵੀਆਂ ਨੇ ਰਚਨਾਵਾਂ ਦਾ ਪਾਠ ਕੀਤਾ।

Advertisement
Advertisement
Show comments