ਐਨਪੀਏ ਕਟੌਤੀ: ਡਾਕਟਰਾਂ ਨੇ ਦੂਜੇ ਦਿਨ ਵੀ ਸੇਵਾਵਾਂ ਠੱਪ ਰੱਖੀਆਂ

ਸਿਵਲ ਸਰਜਨ ਦਫ਼ਤਰ ਅੱਗੇ ਧਰਨਾ; ਸਿਰਫ਼ ਐਂਮਰਜੈਂਸੀ ਤੇ ਕੋਵਿਡ ਡਿਊਟੀ ਦਿੱਤੀ

ਐਨਪੀਏ ਕਟੌਤੀ: ਡਾਕਟਰਾਂ ਨੇ ਦੂਜੇ ਦਿਨ ਵੀ ਸੇਵਾਵਾਂ ਠੱਪ ਰੱਖੀਆਂ

ਸੰਗਰੂਰ ’ਚ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨੇ ਦੇ ਦੂਜੇ ਦਿਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਡਾਕਟਰ।

ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਅਗਸਤ

ਪੀ.ਸੀ.ਐਮ.ਐਸ. ਐਸੋਸੀਏਸ਼ਨ ਅਤੇ ਪੀ.ਸੀ.ਐਮ.ਐਸ. ਐਸੋਸੀਏਸ਼ਨ ਡੈਂਟਲ ਦੀ ਅਗਵਾਈ ਹੇਠ ਡਾਕਟਰ ਲਗਾਤਾਰ ਦੂਜੇ ਦਿਨ ਵੀ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨੇ ’ਤੇ ਡਟੇ ਰਹੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਧਰਨਾਕਾਰੀ ਡਾਕਟਰ ਪੰਜਾਬ ਸਰਕਾਰ ਦੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਐਨ.ਪੀ.ਏ. 25 ਫੀਸਦੀ ਤੋਂ ਘਟਾ ਕੇ 20 ਫੀਸਦੀ ਕਰਨ ਅਤੇ ਇਸ ਨੂੰ ਮੁੱਢਲੀ ਤਨਖਾਹ ਤੋਂ ਡੀ-ਲਿੰਕ ਕਰਨ ਤੋਂ ਖਫ਼ਾ ਹਨ ਅਤੇ ਸੰਘਰਸ਼ ਦੇ ਰਾਹ ’ਤੇ ਹਨ।

ਪੀਸੀਐਮਐਸ ਐਸੋਸੀਏਸ਼ਨ ਦੇ ਸੂਬਾਈ ਕਾਰਜਕਾਰੀ ਮੈਂਬਰ ਡਾ. ਅਮਨਪ੍ਰੀਤ ਕੌਰ ਖੰਗੂੜਾ ਨੇ ਦਾਅਵਾ ਕੀਤਾ ਕਿ ਜ਼ਿਲ੍ਹੇ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਰਫ਼ ਐਂਮਰਜੈਂਸੀ ਤੇ ਕੋਵਿਡ ਸੇਵਾਵਾਂ ਨੂੰ ਛੱਡ ਕੇ ਬਾਕੀ ਸਮੁੱਚਾ ਕੰਮਕਾਜ ਠੱਪ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਡਾਕਟਰ ਓਪੀਡੀ, ਇਲੈਕਟਿਵ ਸਰਜਰੀ, ਡੋਪ ਟੈਸਟ, ਵੀਆਈਪੀ ਡਿਊਟੀਜ਼, ਮੀਟਿੰਗਾਂ ਅਤੇ ਹੋਰ ਸੇਵਾਵਾਂ ਨਹੀਂ ਨਿਭਾਅ ਰਿਹਾ ਅਤੇ ਸਾਰੇ ਕੰਮਾਂ ਦਾ ਬਾਈਕਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਐਨ.ਪੀ.ਏ. 25 ਫੀਸਦੀ ਤੋਂ ਘਟਾ ਕੇ 20 ਫੀਸਦੀ ਕਰਨ ਅਤੇ ਇਸ ਨੂੰ ਮੁੱਢਲੀ ਤਨਖਾਹ ਤੋਂ ਡੀ-ਲਿੰਕ ਕਰਨ ਖ਼ਿਲਾਫ਼ ਸਮੁੱਚੇ ਡਾਕਟਰਾਂ ਵਿੱਚ ਰੋਸ ਹੈ।

ਉਨ੍ਹਾਂ ਮੰਗ ਕੀਤੀ ਕਿ ਐਨਪੀਏ ਨੂੰ ਪਹਿਲਾਂ ਵਾਂਗ ਮੁੱਢਲੀ ਤਨਖਾਹ ਦਾ ਹਿੱਸਾ ਮੰਨ ਕੇ ਤਨਖਾਹ ਅਤੇ ਪੈਨਸ਼ਨ ਦਿੱਤੀ ਜਾਵੇ ਅਤੇ ਕਰੋਨਾ ਮਹਾਮਾਰੀ ਨਾਲ ਲੜਨ ਵਾਲੇ ਸਾਰੇ ਕੇਡਰਾਂ ਦੇ ਡਾਕਟਰਾਂ ਨੂੰ ਸਪੈਸ਼ਲ ਭੱਤਾ ਦਿੱਤਾ ਜਾਵੇ। ਹੜਤਾਲੀ ਡਾਕਟਰਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਐਨ.ਪੀ.ਏ. ਸਬੰਧੀ ਲਿਆ ਗਿਆ ਫੈਸਲਾ ਵਾਪਸ ਨਾ ਲਿਆ ਗਿਆ ਅਤੇ ਅਹਿਮ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਇਸ ਮੌਕੇ ਡਾ. ਰਾਹੁਲ ਗੁਪਤਾ, ਡਾ. ਪਰਮਵੀਰ ਸਿੰਘ ਕਲੇਰ, ਡਾ. ਵਿਨੋਦ ਕੁਮਾਰ, ਡਾ. ਦੀਪਕ, ਡਾ. ਰਮਨਵੀਰ ਕੌਰ ਬੋਪਾਰਾਏ, ਡਾ. ਰਾਵਿੰਦਰਪਾਲ ਕੌਰ, ਡਾ. ਆਸਥਾ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਤੋਂ ਡਾਕਟਰਾਂ ਨੇ ਸ਼ਮੂਲੀਅਤ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All