ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡੀਸੀ ਦਫ਼ਤਰਾਂ ਅੱਗੇ ਮੁਜ਼ਾਹਰੇ ਕਰਨਗੇ ਨਰੇਗਾ ਕਾਮੇ

ਪੰਜਾਬ ਦੇ ਨਰੇਗਾ ਕਾਮੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਦੀ ਅਗਵਾਈ ਹੇਠ ਦੇਸ਼ ਦੀਆਂ ਮਜ਼ਦੂਰ ਵਿਰੋਧੀ ਸਰਕਾਰਾਂ ਖ਼ਿਲਾਫ਼ ਨਰੇਗਾ ਹੱਕ ਖੋਹਣ ਵਿਰੁੱਧ 25 ਜੁਲਾਈ ਨੂੰ ਰੋਸ ਮੁਜ਼ਾਹਰਾ ਕਰਨਗੇ। ਇਹ ਜਾਣਕਾਰੀ ਅੱਜ ਇਥੇ ਜਿਲ੍ਹੇ ਦੇ ਨਰੇਗਾ ਕਾਮਿਆਂ ਦੀ ਮੀਟਿੰਗ ਨੂੰ...
Advertisement

ਪੰਜਾਬ ਦੇ ਨਰੇਗਾ ਕਾਮੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਦੀ ਅਗਵਾਈ ਹੇਠ ਦੇਸ਼ ਦੀਆਂ ਮਜ਼ਦੂਰ ਵਿਰੋਧੀ ਸਰਕਾਰਾਂ ਖ਼ਿਲਾਫ਼ ਨਰੇਗਾ ਹੱਕ ਖੋਹਣ ਵਿਰੁੱਧ 25 ਜੁਲਾਈ ਨੂੰ ਰੋਸ ਮੁਜ਼ਾਹਰਾ ਕਰਨਗੇ। ਇਹ ਜਾਣਕਾਰੀ ਅੱਜ ਇਥੇ ਜਿਲ੍ਹੇ ਦੇ ਨਰੇਗਾ ਕਾਮਿਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕਾਮਰੇਡ ਕਸ਼ਮੀਰ ਸਿੰਘ ਗਦਾਈਆ ਅਤੇ ਏਟਕ ਦੇ ਸੂਬਾ ਸਕੱਤਰ ਸੁਖਦੇਵ ਸ਼ਰਮਾ ਨੇ ਕਿਹਾ ਸਰਕਾਰਾਂ ਅਤੇ ਅਫ਼ਸਰਸ਼ਾਹੀ ਵੱਲੋ ਨਰੇਗਾ ਹੱਕ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦੀ ਬਜਾਏ ਰੋਟੀ ਦੇ ਇਸ ਨਿਗੂਣੇ ਜਿਹੇ ਹੱਕ ਨੂੰ ਖੋਹਣ ਦੀ ਤਿਆਰੀ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਭਰ ਦੇ ਨਰੇਗਾ ਕਾਮੇ 25 ਜੁਲਾਈ ਨੂੰ ਡੀਸੀ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰਨਗੇ।

Advertisement
Advertisement