ਤੀਆਂ ਤੀਜ ਦੀਆਂ: ਭਗਵੰਤ ਮਾਨ ਦੀ ਪਤਨੀ ਨੇ ਪਾਇਆ ਗਿੱਧਾ : The Tribune India

ਤੀਆਂ ਤੀਜ ਦੀਆਂ: ਭਗਵੰਤ ਮਾਨ ਦੀ ਪਤਨੀ ਨੇ ਪਾਇਆ ਗਿੱਧਾ

ਤੀਆਂ ਤੀਜ ਦੀਆਂ: ਭਗਵੰਤ ਮਾਨ ਦੀ ਪਤਨੀ ਨੇ ਪਾਇਆ ਗਿੱਧਾ

ਸੰਗਰੂਰ ’ਚ ਤੀਆਂ ਮੌਕੇ ਕਰਵਾਏ ਸਮਾਗਮ ਦੌਰਾਨ ਗਿੱਧਾ ਪਾਉਂਦੇ ਹੋਏ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ।

ਗੁਰਦੀਪ ਸਿੰਘ ਲਾਲੀ
ਸੰਗਰੂਰ, 8 ਅਗਸਤ

ਕੁੱਖ ਅਤੇ ਰੁੱਖ ਨੂੰ ਬਚਾਉਣ ਦੇ ਸੱਦੇ ਤਹਿਤ ਸੰਗਰੂਰ ਜ਼ਿਲ੍ਹੇ ਦੇ ਉੱਚ ਪੁਲੀਸ, ਪ੍ਰਸ਼ਾਸਨਿਕ ਤੇ ਜੁਡੀਸ਼ੀਅਲ ਅਧਿਕਾਰੀਆਂ ਦੀਆਂ ਪਤਨੀਆਂ ਵੱਲੋਂ ਤੀਜ ਮੌਕੇ ਸਮਾਮਗ ‘ਤੀਆਂ ਤੀਜ ਦੀਆਂ’ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਭੈਣ ਮਨਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਜਿਥੇ ਪੰਜਾਬ ਦੇ ਰਵਾਇਤੀ ਸਭਿਆਚਾਰ ਨੂੰ ਸੰਭਾਲਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ, ਉਥੇ ਹੀ ਕੁੱਖਾਂ ਤੇ ਰੁੱਖਾਂ ਨੂੰ ਬਚਾਉਣ ਦਾ ਹੋਕਾ ਵੀ ਦਿੱਤਾ ਗਿਆ। ਪ੍ਰਬੰਧਕਾਂ ਵੱਲੋਂ ਫੁਲਕਾਰੀ ਤਾਣ ਕੇ ਡਾ. ਗੁਰਪ੍ਰੀਤ ਕੌਰ ਨੂੰ ਮੰਚ ਤੱਕ ਲਿਆਂਦਾ ਗਿਆ। ਸਮਾਗਮ ਵਿੱਚ ਪੰਜਾਬ ਦੇ ਸਭਿਆਚਾਰਕ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਵੰਨਗੀਆਂ ਅਤੇ ਲੋਕ ਨਾਚ ਗਿੱਧੇ ਦੀ ਖੂਬਸੂਰਤ ਪੇਸ਼ਕਾਰੀ ਕੀਤੀ ਗਈ। ਵਧੀਆ ਪੇਸ਼ਕਾਰੀ ਕਰਨ ਵਾਲਿਆਂ ਨੂੰ ਤੀਜ ਕੁਈਨ, ਮ੍ਰਿਗ ਨੈਣੀ, ਹੀਰ ਸਲੇਟੀ, ਚਿੱਟੇ ਦੰਦਾਂ ਦਾ ਹਾਸਾ ਆਦਿ ਸਿਰਲੇਖਾਂ ਨਾਲ ਸਨਮਾਨਿਆ ਗਿਆ। ਸਮਾਗਮ ਦੌਰਾਨ ਧੀਆਂ ਨੂੰ ਪੰਜਾਬ ਦੇ ਸਭਿਆਚਾਰ ਨੂੰ ਸੰਭਾਲਣ ਲਈ ਪ੍ਰੇਰਿਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All