ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਦਫ਼ਤਰੀ ਕੰਮ ਠੱਪ

ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਦਫ਼ਤਰੀ ਕੰਮ ਠੱਪ

ਸੰਗਰੂਰ ’ਚ ਕਲਮਛੋੜ ਹੜਤਾਲ ਦੌਰਾਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਮਨਿਸਟੀਰੀਅਲ ਮੁਲਾਜ਼ਮ।

ਨਿਜੀ ਪੱਤਰ ਪ੍ਰੇਰਕ

ਸੰਗਰੂਰ, 10 ਅਗਸਤ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਕਰਮਚਾਰੀਆਂ ਦੀ ਕਲਮਛੋੜ ਹੜਤਾਲ ਜਾਰੀ ਰਹੀ ਤੇ ਪੰਜਵੇਂ ਦਿਨ ਵੀ ਦਫ਼ਤਰੀ ਕੰਮਕਾਜ ਠੱਪ ਰਹੇ। ਹੜਤਾਲੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਕਲਮਛੋੜ ਹੜਤਾਲ 14 ਅਗਸਤ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।

ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਤੇ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਦੀ ਅਗਵਾਈ ਹੇਠ ਵੱਖ-ਵੱਖ ਦਫ਼ਤਰਾਂ ਵਿੱਚ ਟੀਮਾਂ ਬਣਾ ਕੇ ਦੌਰਾਨ ਕੀਤਾ ਗਿਆ ਜਿਸ ਮਗਰੋਂ ਦਾਅਵਾ ਕੀਤਾ ਕਿ ਕਲਮਛੋੜ ਹੜਤਾਲ ਮੁਕੰਮਲ ਤੌਰ ’ਤੇ ਸਫ਼ਲ ਹੈ ਅਤੇ ਕਿਸੇ ਵੀ ਦਫ਼ਤਰ ਵਿੱਚ ਕੋਈ ਕੰਮਕਾਜ ਨਹੀਂ ਹੋਇਆ ਤੇ ਮੁਕੰਮਲ ਰੂਪ ’ਚ ਕੰਮਕਾਜ ਠੱਪ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੁਲਾਜ਼ਮ ਵਰਗ ਨਾਲ ਮਤਰੇਈ ਮਾਂ ਵਾਲਾ ਵਤੀਰਾ ਕਰ ਰਹੀ ਹੈ। ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਹਰ ਸਹੂਲਤ ਦਿੱਤੀ ਜਾ ਰਹੀ ਹੈ ਜਦੋਂਕਿ ਮੁਲਾਜ਼ਮਾਂ ਨੂੰ ਬਣਦਾ ਹੱਕ ਵੀ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 14 ਅਗਸਤ ਤੱਕ ਕਲਮਛੋੜ ਹੜਤਾਲ ਜਾਰੀ ਰਹੇਗੀ ਤੇ ਦਫ਼ਤਰੀ ਕੰਮਕਾਜ ਮੁਕੰਮਲ ਠੱਪ ਰਹੇਗਾ। ਜੇ ਫ਼ਿਰ ਵੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 18 ਅਗਸਤ ਤੋਂ ਦਫ਼ਤਰਾਂ ਦਾ ਮੁਕੰਮਲ ਬਾਈਕਾਟ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਜਾਰੀ ਕੀਤਾ ਜਾਵੇ, ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, 17 ਜੁਲਾਈ ਨੂੰ ਨਵੀਂ ਭਰਤੀ ਤੇ ਕੇਂਦਰ ਸਰਕਾਰ ਦੇ ਪੈਟਰਨ ’ਤੇ ਤਨਖਾਹ ਸਕੇਲ ਲਾਗੂ ਕਰਨ ਵਾਲਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਮੋਬਾਈਲ ਭੱਤੇ ’ਚ ਕਟੌਤੀ ਵਾਪਸ ਲਈ ਜਾਵੇ, 200 ਰੁਪਏ ਪ੍ਰਤੀ ਮਹੀਨਾ ਟੈਕਸ ਵਾਪਸ ਲਿਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਮੰਗਾਂ ਨਾ ਮੰਨ ਕੇ ਪੰਜਾਬ ਦੇ ਸਮੁੱਚੇ ਮਨਿਸਟੀਰੀਅਲ ਮੁਲਾਜ਼ਮਾਂ ਨੂੰ ਕਲਮਛੋੜ ਹੜਤਾਲ ਲਈ ਮਜ਼ਬੂਰ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਨਵੀਨ ਪ੍ਰਾਸ਼ਰ, ਜ਼ਿਲ੍ਹਾ ਪ੍ਰੈੱਸ ਸਕੱਤਰ ਅਨੁਜ ਸ਼ਰਮਾ, ਚੇਅਰਮੈਨ ਰਾਕੇਸ਼ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ ਪੂਨੀਆ, ਸੀਨੀਅਰ ਮੀਤ ਪ੍ਰਧਾਨ ਮਾਲਵਿੰਦਰ ਸਿੰਘ, ਸ਼ੇਰ ਸਿੰਘ ਸੀਨੀਅਰ ਆਗੂ, ਰੌਬਿਨ ਸ਼ਰਮਾ, ਗਾਂਧੀ ਰਾਮ ਸ਼ਰਮਾ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All