ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਅਕਤੂਬਰ
ਦਫ਼ਤਰੀ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਕਾਰਨ 19ਵੇਂ ਦਿਨ ਵੀ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਕੰਮਕਾਜ ਠੱਪ ਰਹੇ। ਹੜਤਾਲੀ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀ ਚੁੱਪ ਖ਼ਿਲਾਫ਼ ਇਥੇ ਡੀਸੀ ਕੰਪਲੈਕਸ ’ਚ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਦੇ ਨਾਂਹਪੱਖੀ ਰਵੱਈਏ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ ਅਤੇ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਨੇ ਪੰਜਾਬ ਸਰਕਾਰ ਦੀ ਚੁੱਪ ਦੀ ਸਖਤ ਨਿਖੇਧੀ ਕੀਤੀ।