ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਹੰਮਦਪੁਰਾ ਵਿੱਚ ਪਰਾਲੀ ਨੂੰ ਲਾਈ ਅੱਗ ਬੁਝਾਉਣ ਪੁੱਜੇ ਅਧਿਕਾਰੀ

ਐੱਸ.ਡੀ.ਐੱਮ. ਸੁਰਿੰਦਰ ਕੌਰ ਨੇ ਤਹਿਸੀਲਦਾਰ ਲਵਪ੍ਰੀਤ ਸਿੰਘ ਅਤੇ ਸੁਪਰਡੈਂਟ ਧਰਮ ਸਿੰਘ ਨਾਲ ਮਿਲ ਕੇ ਪਿੰਡ ਮੁਹੰਮਦਪੁਰਾ ਵਿੱਚ ਇੱਕ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਬੁਝਾਈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਇਸ ਮਗਰੋਂ...
ਮੁਹੰਮਦਪੁਰਾ ਵਿੱਚ ਅੱਗ ਬੁਝਾਉਣ ਮੌਕੇ ਐੱਸ ਡੀ ਐੱਮ ਸੁਰਿੰਦਰ ਕੌਰ।
Advertisement

ਐੱਸ.ਡੀ.ਐੱਮ. ਸੁਰਿੰਦਰ ਕੌਰ ਨੇ ਤਹਿਸੀਲਦਾਰ ਲਵਪ੍ਰੀਤ ਸਿੰਘ ਅਤੇ ਸੁਪਰਡੈਂਟ ਧਰਮ ਸਿੰਘ ਨਾਲ ਮਿਲ ਕੇ ਪਿੰਡ ਮੁਹੰਮਦਪੁਰਾ ਵਿੱਚ ਇੱਕ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਬੁਝਾਈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਇਸ ਮਗਰੋਂ ਉਪ-ਮੰਡਲ ਮੈਜਿਸਟ੍ਰੇਟ ਸੁਰਿੰਦਰ ਕੌਰ ਨੇ ਅੱਜ ਸਬ- ਡਿਵੀਜ਼ਨ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਲਈ ਵੱਖ-ਵੱਖ ਤਕਨੀਕਾਂ ਅਤੇ ਸਕੀਮਾਂ ਉਪਲੱਬਧ ਹਨ, ਜਿਵੇਂ ਕਿ ਹੈਪੀ ਸੀਡਰ ਤੇ ਹੋਰ ਮਸ਼ੀਨਰੀ, ਜਿਨ੍ਹਾਂ ਦੀ ਵਰਤੋਂ ਨਾਲ ਰਹਿੰਦ ਖੂੰਹਦ ਦੀ ਸੰਭਾਲ ਕੀਤੀ ਜਾ ਸਕਦੀ ਹੈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ।

ਪਿੰਡਾਂ ’ਚ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਵੈਨਾਂ ਰਵਾਨਾ

Advertisement

ਪਟਿਆਲਾ (ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ‘ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀਆਂ ਗਈਆਂ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨਾਂ ਅਗਲੇ 40 ਦਿਨ ਜ਼ਿਲ੍ਹੇ ਦੇ 934 ਪਿੰਡਾਂ ’ਚ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਗੀਆਂ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਇਸ ਲਈ ਜਿੱਥੇ ਹਰ ਪਿੰਡ ’ਚ ਕਿਸਾਨਾਂ ਤੇ ਖੇਤੀ ਕਰਨ ਵਾਲਿਆਂ ਨੂੰ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਜਾਗਰੂਕਤਾ ਵੈਨਾਂ ਰਾਹੀਂ ਵੀ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ। ਡੀਸੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਕਰਕੇ ਜਿੱਥੇ ਮਨੁੱਖੀ ਸਿਹਤ ਸਾਂਹ ਸਮੇਤ ਹੋਰ ਘਾਤਕ ਬਿਮਾਰੀਆਂ ਦੀ ਸ਼ਿਕਾਰ ਬਣਦੀ ਹੈ, ਉੱਥੇ ਹੀ ਜ਼ਮੀਨ ਵਿਚਲੇ ਮਿੱਤਰ ਕੀੜਿਆਂ ਦੇ ਸਾੜੇ ਜਾਣ ਸਮੇਤ ਹੋਰ ਪਸ਼ੂ-ਪੰਛੀ ਵੀ ਇਸ ਦੀ ਲਪੇਟ ’ਚ ਆਉਣ ਕਰਕੇ ਅਲੋਪ ਹੋਣ ਦੀ ਕਗਾਰ ’ਤੇ ਪੁੱਜ ਜਾਂਦੇ ਹਨ।

Advertisement
Show comments