ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਧਿਕਾਰੀਆਂ ਵੱਲੋਂ ਸਰਹਿੰਦ ਚੋਅ ਦਾ ਜਾਇਜ਼ਾ

ਸੁਨਾਮ ਦੇ ਐੱਸਡੀਐੱਮ ਪ੍ਰਮੋਦ ਸਿੰਗਲਾ ਅਤੇ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਵੱਲੋਂ ਅੱਜ ਸੁਨਾਮ ਨੇੜਿਓਂ ਲੰਘਦੇ ਸਰਹਿੰਦ ਚੋਅ ਦਾ ਦੌਰਾ ਕੀਤਾ ਗਿਆ। ਐੱਸਡੀਐੱਮ ਨੇ ਦੱਸਿਆ ਕਿ ਸੂਬੇ ਦੇ ਜਲ ਸਰੋਤਾਂ ਵਿੱਚ ਬੀਤੇ ਦਿਨੀਂ 300 ਕਿਊਸਕ ਪਾਣੀ ਛੱਡਿਆ ਗਿਆ ਸੀ ਜਿਸ ਕਰਕੇ...
Advertisement
ਸੁਨਾਮ ਦੇ ਐੱਸਡੀਐੱਮ ਪ੍ਰਮੋਦ ਸਿੰਗਲਾ ਅਤੇ ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਵੱਲੋਂ ਅੱਜ ਸੁਨਾਮ ਨੇੜਿਓਂ ਲੰਘਦੇ ਸਰਹਿੰਦ ਚੋਅ ਦਾ ਦੌਰਾ ਕੀਤਾ ਗਿਆ। ਐੱਸਡੀਐੱਮ ਨੇ ਦੱਸਿਆ ਕਿ ਸੂਬੇ ਦੇ ਜਲ ਸਰੋਤਾਂ ਵਿੱਚ ਬੀਤੇ ਦਿਨੀਂ 300 ਕਿਊਸਕ ਪਾਣੀ ਛੱਡਿਆ ਗਿਆ ਸੀ ਜਿਸ ਕਰਕੇ ਹੀ ਪਾਣੀ ਦਾ ਪੱਧਰ ਵਧ ਗਿਆ ਸੀ ਪਰ ਹੁਣ ਪਾਣੀ ਨਹੀਂ ਛੱਡਿਆ ਜਾ ਰਿਹਾ ਹੈ। ਹੁਣ ਪਾਣੀ ਦਾ ਪੱਧਰ ਸੁਨਾਮ ਵਿੱਚੋਂ ਲੰਘਦੀ ਸਰਹਿੰਦ ਚੋਅ ਅਤੇ ਹੋਰ ਨਹਿਰਾਂ ਤੇ ਨਾਲਿਆਂ ਵਿੱਚੋਂ ਲਗਾਤਾਰ ਘਟਣ ਲੱਗਾ ਹੈ ਪਰ ਫਿਰ ਵੀ ਪ੍ਰਸ਼ਾਸਨ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਵਿੱਚ ਨਾ ਆਉਣ। ਡੀਐੱਸਪੀ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਐੱਸਡੀਓ ਡਰੇਨੇਜ ਪ੍ਰੀਤ ਇੰਦਰ ਸਿੰਘ, ਮੰਤਰੀ ਅਮਨ ਅਰੋੜਾ ਦੇ ਮੀਡੀਆ ਸਲਾਹਕਾਰ ਜਤਿੰਦਰ ਜੈਨ, ਨਿੱਜੀ ਸਹਾਇਕ ਸੰਜੀਵ ਸੰਜੂ ਤੇ ਸਰਪੰਚ ਮਨਿੰਦਰ ਸਿੰਘ ਆਦਿ ਹਾਜ਼ਰ ਸਨ।

Advertisement
Advertisement
Show comments