ਤੇਲ ਕੀਮਤਾਂ: ਝੋਟਾ ਰੇਹੜੀ ’ਤੇ ਸਵਾਰ ਹੋ ਕੇ ਮੁਜ਼ਾਹਰਾ

ਪ੍ਰਦਰਸ਼ਨ ਦੌਰਾਨ ਕਾਂਗਰਸੀਆਂ ਨੇ ਨਾ ਪਹਿਨਿਆ ਮਾਸਕ, ਨਾ ਰੱਖੀ ਸਮਾਜਿਕ ਦੂਰੀ

ਤੇਲ ਕੀਮਤਾਂ: ਝੋਟਾ ਰੇਹੜੀ ’ਤੇ ਸਵਾਰ ਹੋ ਕੇ ਮੁਜ਼ਾਹਰਾ

ਸੰਗਰੂਰ ’ਚ ਤੇਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਬਗੈਰ ਮਾਸਕ ਤੇ ਸਮਾਜਿਕ ਦੂਰੀ ਤੋਂ ਝੋਟਾ ਰੇਹੜੀ ’ਤੇ ਸਵਾਰ ਕਾਂਗਰਸੀ।

ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਜੁਲਾਈ

ਪੈਟਰੌਲ ਅਤੇ ਡੀਜ਼ਲ ਦੀਆਂ ਨਿੱਤ ਦਿਨ ਵਧ ਰਹੀਆਂ ਕੀਮਤਾਂ ਖ਼ਿਲਾਫ਼ ਕਾਂਗਰਸੀ ਵਰਕਰਾਂ ਵਲੋਂ ਅੱਜ ਨਿਵੇਕਲੇ ਢੰਗ ਨਾਲ ਕੀਤੇ ਰੋਸ ਪ੍ਰਦਰਸ਼ਨ ਦੀ ਖੂਬ ਚਰਚਾ ਹੋਈ। ਜ਼ਿਲ੍ਹਾ ਕਾਂਗਰਸ ਦੇ ਅਹੁਦੇਦਾਰ ਅਤੇ ਵਰਕਰ ਝੋਟਾ ਰੇਹੜੀ ਦੇ ਸਵਾਰ ਹੋਏ ਅਤੇ ਡੀਸੀ ਦਫ਼ਤਰ ਤੱਕ ਮਾਰਚ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਕਰੋਨਾ ਤੋਂ ਬਚਾਅ ਲਈ ਨਾ ਤਾਂ ਮਾਸਕ ਪਹਿਨਿਆ ਹੋਇਆ ਸੀ ਅਤੇ ਨਾ ਹੀ ਸਮਾਜਿਕ ਦੂਰੀ ਦਾ ਖਿਆਲ ਰੱਖਿਆ ਗਿਆ। ਮਾਰਚ ਦੌਰਾਨ ਝੋਟਾ ਰੇਹੜੀ ’ਤੇ ਕਈ ਆਗੂਆਂ ’ਤੇ ਵਰਕਰਾਂ ਨਾਲ ਖਚਾਖਚ ਭਰੀ ਹੋਈ ਸੀ। ਇੰਝ ਜਾਪ ਰਿਹਾ ਸੀ ਕਿ ਜਿਵੇਂ ਵਧ ਰਹੀਆਂ ਤੇਲ ਕੀਮਤਾਂ ਦਾ ਖਮਿਆਜ਼ਾ ਰੇਹੜੀ ’ਤੇ ਜੁੜੇ ਝੋਟੇ ਨੂੰ ਹੀ ਭੁਗਤਣਾ ਪੈ ਰਿਹਾ ਹੋਵੇ। ਤੇਲ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਝੋਟਾ ਰੇਹੜੀ ਸਮੇਤ ਕਾਂਗਰਸੀ ਵਰਕਰਾਂ ਦਾ ਰੋਸ ਮਾਰਚ ਭਗਵਾਨ ਮਹਾਂਵੀਰ ਚੌਂਕ ਦੇ ਨਜ਼ਦੀਕ ਸ਼ੁਰੂ ਹੋਇਆ ਜੋ ਕਿ ਡਿਪਟੀ ਕਮਿਸ਼ਨ ਦਫ਼ਤਰ ਤੱਕ ਪੁੱਜਿਆ। ਝੋਟਾ ਰੇਹੜੀ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਰੇਸ਼ ਗਾਬਾ, ਬੱਬ ਸਿੰਘ ਵਲਜੋਤ ਸਮੇਤ ਯੂਥ ਕਾਂਗਰਸ ਦੇ ਅਹੁਦੇਦਾਰ ਤੇ ਵਰਕਰ ਸਵਾਰ ਸਨ ਜੋ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਿੱਤ ਦਿਨ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ ਪਰ ਕੇਂਦਰ ਸਰਕਾਰ ਨੇ ਚੁੱਪ ਵੱਟ ਰੱਖੀ ਹੈ। ਮਹਿੰਗਾਈ ਕਾਰਨ ਦੇਸ਼ ਦੇ ਆਮ ਲੋਕਾਂ ਦਾ ਜੀਣਾ ਦੁਭੱਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਪਾਕਿਸਤਾਨ ਨੇ ਵੀ 42 ਰੁਪਏ ਪ੍ਰਤੀ ਲੀਟਰ ਡੀਜ਼ਲ ਅਤੇ 30 ਰੁਪਏ ਪ੍ਰਤੀ ਲੀਟਰ ਪੈਟਰੌਲ ਦੇ ਰੇਟ ਘੱਟ ਕਰ ਦਿੱਤੇ ਹਨ ਪਰ ਭਾਰਤ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਤੇਲ ਦੀਆਂ ਕੀਮਤਾਂ ਘੱਟ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਨਿਲ ਕੁਮਾਰ ਘੀਚਾ, ਸੱਤਪਾਲ ਧਾਲੀਵਾਲ, ਰਾਜ ਭਲਵਾਨ, ਰਣਬੀਰ ਸਿੰਘ, ਅਸ਼ੋਕ ਕੁਮਾਰ, ਨਵੀਨ ਬੱਗਾ, ਰਜਿੰਦਰ ਮਨਚੰਦਾ, ਬਲਜੀਤ ਕੌਰ ਜੀਤੀ, ਸੰਜੀਵ ਬੇਦੀ, ਰਾਜੀਵ ਜਿੰਦਲ, ਜਰਨੈਲ ਸਿੰਘ ਆਦਿ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All