ਅਮਰਗੜ੍ਹ: ਪਾਇਨੀਅਰ ਸਕੂਲ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਇੰਡੀਅਨ ਟੈਲੇਂਟ ਆਫ ਓਲੰਪਿਆਡ ਮੁੰਬਈ ਵੱਲੋਂ ਕਰਵਾਏ ਮੁਕਾਬਲਿਆਂ ਵਿਚ ਮੱਲ੍ਹਾਂ ਮਾਰ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਦੋ ਵਿਦਿਆਰਥਣਾਂ ਹਰਮਨਦੀਪ ਕੌਰ ਤੇ ਸ਼ੁਭਰੀਤ ਕੌਰ ਸਟੇਟ ਟੌਪਰ ਰਹੀਆਂ, ਜਦੋਂਕਿ ਸਾਹਿਬ ਪ੍ਰੀਤ ਸਿੰਘ, ਬਲਰਾਜ ਸਿੰਘ, ਨਵਰੀਤ ਕੌਰ ਤੇ ਮਨਪ੍ਰੀਤ ਕੌਰ ਨੂੰ ਐਕਸੀਲੈਂਟ ਸਰਟੀਫਿਕੇਟ ਦਾ ਸਨਮਾਨ ਮਿਲਿਆ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੇ ਮੁਕਾਬਲਿਆਂ ’ਚ ਭਾਗ ਲੈਣ ਦੀ ਪ੍ਰੇਰਿਆ। -ਪੱਤਰ ਪ੍ਰੇਰਕ