ਜੋੜ ਮੇਲੇ ਦੇ ਪਹਿਲੇ ਦਿਨ ਨਗਰ ਕੀਰਤਨ ਸਜਾਇਆ
ਨਿੱਜੀ ਪੱਤਰ ਪੇ੍ਰਰਕ ਸੰਗਰੂਰ, 30 ਜਨਵਰੀ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਲੱਗਣ ਵਾਲੇ ਤਿੰਨ ਦਿਨਾਂ ਇਤਿਹਾਸਕ ਜੋੜ ਮੇਲੇ ਦੇ ਪਹਿਲੇੇ ਦਿਨ ਸਥਾਨਕ ਗੁਰਦੁਆਰਾ ਸਾਹਿਬ ਜੋਤੀ ਸਰੂਪ ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰੂ...
Advertisement
ਨਿੱਜੀ ਪੱਤਰ ਪੇ੍ਰਰਕ
ਸੰਗਰੂਰ, 30 ਜਨਵਰੀ
Advertisement
ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਲੱਗਣ ਵਾਲੇ ਤਿੰਨ ਦਿਨਾਂ ਇਤਿਹਾਸਕ ਜੋੜ ਮੇਲੇ ਦੇ ਪਹਿਲੇੇ ਦਿਨ ਸਥਾਨਕ ਗੁਰਦੁਆਰਾ ਸਾਹਿਬ ਜੋਤੀ ਸਰੂਪ ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਨਗਰ ਕੀਰਤਨ ’ਚ ਵੱਡੀ ਤਾਦਾਦ ’ਚ ਸੰਗਤਾਂ ਸ਼ਾਮਲ ਹੋਈਆਂ। ਨਗਰ ਕੀਰਤਨ ਦਾ ਸ਼ਹਿਰ ਤੋਂ ਮਸਤੂਆਣਾ ਸਾਹਿਬ ਤੱਕ ਥਾਂ-ਥਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਪਾਲਕੀ ਉਪਰ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸਨਮਾਨ ਦਿੱਤਾ ਗਿਆ। ਵੱਡੀ ਤਾਦਾਦ ’ਚ ਸੰਗਤਾਂ ਨਗਰ ਕੀਰਤਨ ਦੇ ਅੱਗੇ ਸਫ਼ਾਈ ਅਤੇ ਪਾਣੀ ਦੇ ਛਿੜਕਾਓ ਅਤੇ ਫੁੱਲਾਂ ਦੀ ਵਰਖਾ ਦੀ ਸੇਵਾ ਕਰਨ ਵਿੱਚ ਜੁਟੀਆਂ ਹੋਈਆਂ ਸਨ। ਸੰਗਤ ਲਈ ਵੱਖ ਵੱਖ ਥਾਈਂ ਲੰਗਰ ਲਗਾਏ ਗਏ।
Advertisement
Advertisement
×

