ਮਸਤੂਆਣਾ ਸਾਹਿਬ (ਸਤਨਾਮ ਸਿੰਘ ਸੱਤੀ): ਵੀਂਹਵੀ ਸਦੀ ਦੀ ਮਹਾਨ ਸ਼ਖਸੀਅਤ ਸੰਤ ਅਤਰ ਸਿੰਘ ਜੀ ਵੱਲੋਂ ਸਥਾਪਤ ਕੀਤੇ ਮਾਲਵੇ ਦੇ ਪ੍ਰਸਿੱਧ ਅਸਥਾਨ ਮਸਤੂਆਣਾ ਸਾਹਿਬ ਵਿੱਚ ਅਕਾਲ ਕਾਲਜ ਕੌਂਸਲ ਦੇ ਪ੍ਰਬੰਧ ਅਧੀਨ ਗੁਰਦੁਆਰਾ ਗੁਰਸਾਗਰ ਸਾਹਿਬ, ਗੁ. ਸੱਚਖੰਡ ਅੰਗੀਠਾ ਸਾਹਿਬ, ਗੁ. ਮਾਤਾ ਭੋਲੀ ਜੀ ਵਿੱਚ ਮੱਸਿਆ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਢਾਡੀ ਜਥਿਆਂ ਵੱਲੋਂ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੰਗਤ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਇਸ ਮੌਕੇ 70 ਦੇ ਕਰੀਬ ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। ਸੰਗਤਾਂ ਨੇ ਤੋਸ਼ੇਖ਼ਾਨੇ ਵਿੱਚ ਪਈਆਂ ਸੰਤਾਂ ਦੀਆਂ ਯਾਦਗਾਰੀ ਵਸਤੂਆਂ ਦੇ ਦਰਸਨ ਕੀਤੇ। ਇਸ ਮੌਕੇ ਸਕੱਤਰ ਜਸਵੰਤ ਸਿੰਘ ਖਹਿਰਾ, ਜਥੇਦਾਰ ਹਰਜੀਤ ਸਿੰਘ ਸੰਜੂਮਾ, ਗੁਰਜੰਟ ਸਿੰਘ ਦੁੱਗਾਂ, ਸਿਆਸਤ ਸਿੰਘ ਗਿੱਲ ਮੌਜੂਦ ਸਨ