ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪੀੜਤਾਂ ਦੀ ਮਦਦ ਲਈ ਸਵਾ ਲੱਖ ਰੁਪਇਆ ਭੇਜਿਆ

ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਵਾਨੀਗੜ੍ਹ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਜ ਮੁੱਖ ਮੰਤਰੀ ਰੀਲੀਫ ਫੰਡ ਵਿੱਚ ਸਵਾ ਲੱਖ ਰੁਪਏ ਦੀ ਰਾਸ਼ੀ ਜਮ੍ਹਾ ਕਰਵਾਈ ਗਈ। ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ ਅਤੇ ਵਿੱਤ ਸਕੱਤਰ ਬਲਕਾਰ...
ਬੈਂਕ ਅਧਿਕਾਰੀ ਨੂੰ ਚੈੱਕ ਦਿੰਦੇ ਹੋਏ ਐਸੋਸੀਏਸ਼ਨ ਦੇ ਨੁਮਾਇੰਦੇ।-ਫੋਟੋ: ਮੱਟਰਾਂ
Advertisement
ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਵਾਨੀਗੜ੍ਹ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਜ ਮੁੱਖ ਮੰਤਰੀ ਰੀਲੀਫ ਫੰਡ ਵਿੱਚ ਸਵਾ ਲੱਖ ਰੁਪਏ ਦੀ ਰਾਸ਼ੀ ਜਮ੍ਹਾ ਕਰਵਾਈ ਗਈ। ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ ਅਤੇ ਵਿੱਤ ਸਕੱਤਰ ਬਲਕਾਰ ਸਿੰਘ ਨੇ ਦੱਸਿਆ ਕਿ ਗੌਰਮਿੰਟ ਪੈਨਸ਼ਨਰਜ਼ ਵੈੱਲਫ਼ੇਅਰ ਐਸ਼ੋਸੀਏਸ਼ਨ ਭਵਾਨੀਗੜ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਫੌਰੀ ਤੌਰ ਤੇ ਹੜ੍ਹ ਰਾਹਤ ਫੰਡ ਇਕੱਠਾ ਕਰਨ ਦਾ ਫੈਸਲਾ ਕੀਤਾ ਸੀ। ਇਸ ਫੈਸਲੇ ਅਨੁਸਾਰ ਬਹੁਤ ਸਾਰੇ ਪੈਨਸ਼ਨਰ ਸਾਥੀਆਂ ਵੱਲੋਂ ਇਹ ਸਹਾਇਤਾ ਰਾਸ਼ੀ ਦਫਤਰ ਪਹੁੰਚਕੇ ਜਮ੍ਹਾਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਕੱਤਰ ਹੋਈ ਸਵਾ ਲੱਖ ਰੁਪਏ ਦੀ ਰਾਸ਼ੀ ਨੂੰ ਅੱਜ ਪੰਜਾਬ ਨੈਸਨਲ ਬੈਂਕ ਭਵਾਨੀਗੜ ਦੀ ਸ਼ਾਖਾ ਵਿੱਚ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾਂ ਕਰਵਾਇਆ ਗਿਆ। ਜਥੇਬੰਦੀ ਵੱਲੋਂ ਫੰਡ ਦੇਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ।

 

Advertisement

Advertisement
Show comments