ਧੂਰੀ: ਪੰਜਾਬ ਕੋਆਪਰੇਟਿਵ ਸੁਸਾਇਟੀ ਕਰਮਚਾਰੀ ਯੂਨੀਅਨ ਦੀ ਮੀਟਿੰਗ ਧੂਰੀ ਦੇ ਰਾਮ ਬਾਗ ਵਿੱਚ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਦਰਜਾ ਚਾਰ ਮੁਲਾਜ਼ਮਾਂ ਨੇ ਭਾਗ ਲਿਆ। ਮੀਟਿੰਗ ਵਿੱਚ ਆਗੂਆਂ ਨੇ ਸੇਵਾਦਾਰਾਂ ਅਤੇ ਚੌਕੀਦਾਰਾਂ ਦੀ ਧੱਕੇ ਨਾਲ 24 ਘੰਟੇ ਡਿਊਟੀ ਲਗਾਉਣ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਹਾਈਕੋਰਟ ਵਿੱਚ ਰਿੱਟ ਪਟੀਸ਼ਨ ਵੀ ਦਾਇਰ ਕੀਤੀ ਹੈ। ਉਨ੍ਹਾਂ ਮੰਗ ਕੀਤੀ ਦਰਜਾ ਚਾਰ ਮੁਲਾਜ਼ਮਾਂ ਦੀ ਡਿਊਟੀ 24 ਘੰਟੇ ਤੋਂ ਘਟਾ ਕੇ 8 ਘੰਟੇ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਮੇਲ ਸਿੰਘ, ਮਹਿੰਦਰ ਸਿੰਘ, ਜਗਦੇਵ ਸਿੰਘ, ਗੁਰਜੰਟ ਸਿੰਘ ਅਤੇ ਰਘਵੀਰ ਸਿੰਘ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ