ਸਰਕਾਰੀ ਹਸਪਤਾਲਾਂ ਦੇ ਨਿੱਜੀਕਰਨ ਦਾ ਵਿਰੋਧ
ਪੰਜਾਬ ਦੇ ਪੰਜ ਵੱਡੇ ਸਰਕਾਰੀ ਹਸਪਤਾਲਾਂ ਨੂੰ ਇੱਕ ਪਾਇਲਟ ਪ੍ਰਾਜੈਕਟ ਦਾ ਨਾਂ ਦੇ ਕੇ ਨਿੱਜੀ ਕੰਪਨੀਆਂ ਦੇ ਹੱਥਾਂ ਵਿੱਚ ਦੇਣ ਦੀ ਤਿਆਰੀ ਦਾ ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਨੇ ਡਟਵਾਂ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਯੂਨੀਅਨ ਦੇ ਸੂਬਾ...
Advertisement
ਪੰਜਾਬ ਦੇ ਪੰਜ ਵੱਡੇ ਸਰਕਾਰੀ ਹਸਪਤਾਲਾਂ ਨੂੰ ਇੱਕ ਪਾਇਲਟ ਪ੍ਰਾਜੈਕਟ ਦਾ ਨਾਂ ਦੇ ਕੇ ਨਿੱਜੀ ਕੰਪਨੀਆਂ ਦੇ ਹੱਥਾਂ ਵਿੱਚ ਦੇਣ ਦੀ ਤਿਆਰੀ ਦਾ ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਨੇ ਡਟਵਾਂ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੀਰ ਸਿੰਘ ਮੋਗਾ ਨੇ ਕਿਹਾ ਕਿ ਸਰਕਾਰ ਮੋਗਾ, ਫਿਰੋਜ਼ਪੁਰ, ਗੁਰਦਾਸਪੁਰ, ਮੂਨਕ ਤੇ ਰਾਜਪੁਰਾ ਦੇ ਸਰਕਾਰੀ ਹਸਪਤਾਲਾਂ ਨੂੰ ਪੀ ਪੀ ਪੀ ਮੋਡ (ਪਬਲਿਕ ਪ੍ਰਾਈਵੇਟ ਪਾਰਟਨਰ) ਸਕੀਮ ਤਹਿਤ ਦਿੱਤੇ ਜਾਣ ਦੀ ਤਿਆਰੀ ’ਚ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਇਸ ਫੈਸਲੇ ਨੂੰ ਵਾਪਸ ਲਿਆ ਜਾਵੇ ਨਹੀਂ ਤਾਂ ਉਨ੍ਹਾਂ ਦੀ ਯੂਨੀਅਨ ਸਰਕਾਰ ਦੇ ਇਸ ਫੈਸਲੇ ਦਾ ਡਟਵਾ ਵਿਰੋਧ ਕਰੇਗੀ।
Advertisement
Advertisement
×

