DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਵਰਕੌਮ ਦੀਆਂ ਜਾਇਦਾਦਾਂ ਵੇਚਣ ਦੀ ਤਜਵੀਜ਼ ਦਾ ਵਿਰੋਧ

ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਨੇ 24 ਨੂੰ ਸਰਕਲ ਦਫ਼ਤਰ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ

  • fb
  • twitter
  • whatsapp
  • whatsapp
Advertisement
ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਪਾਵਰਕੌਮ ਦੇ ਅਦਾਰੇ ਦੀਆਂ ਜਾਇਦਾਦਾਂ ਵੇਚਣ ਦੀ ਤਜਵੀਜ਼ ਖ਼ਿਲਾਫ਼ 24 ਅਕਤੂਬਰ ਨੂੰ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਰੋਸ ਧਰਨਾ ਲਗਾਉਣ ਅਤੇ ਡੀਸੀ ਦਫ਼ਤਰ ਤੱਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਥੇਬੰਦੀਆਂ ਵਲੋਂ ਪਾਵਰਕੌਮ ਐੱਸਈ ਨੂੰ ਪੱਤਰ ਵੀ ਸੌਂਪਿਆ ਗਿਆ। ਪਾਵਰਕੌਮ ਦੇ ਇੰਜਨੀਅਰ, ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜਨੀਅਰ, ਪਾਵਰਕੌਮ ਐਂਡ ਟਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ (ਸਬੰਧਤ ਏਟਕ) ਤੋਂ ਇਲਾਵਾ ਪੀਐੱਸਈਬੀ ਇੰਜਨੀਅਰ ਐਸੋਸੀਏਸ਼ਨ ਦੇ ਸਰਕਲ ਸੰਗਰੂਰ ਦੀ ਸਾਂਝੀ ਮੀਟਿੰਗ ਸਥਾਨਕ ਚਮਕ ਵਿੱਚ ਸਾਥੀ ਬਿਕਰਮਜੀਤ ਸਿੰਘ ਅਤੇ ਸਾਥੀ ਜੀਵਨ ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਪਾਵਰਕੌਮ ਅਦਾਰੇ ਦੀਆਂ ਵੱਡੇ ਸ਼ਹਿਰਾਂ ਵਿਚ ਮੌਜੂਦ ਸੈਂਕੜੇ ਏਕੜ ਵਿਚ ਫੈਲੀਆਂ ਮਹਿੰਗੇ ਭਾਅ ਦੀਆਂ ਜਾਇਦਾਦਾਂ ਵੇਚਣ ਦੀ ਤਜਵੀਜ਼ ਬਣਾਈ ਗਈ ਹੈ। ਇਹ ਜਾਇਦਾਦਾਂ ਦਹਾਕਿਆਂ ਪਹਿਲਾਂ ਜ਼ਿਆਦਾਤਰ ਪੰਚਾਇਤਾਂ ਅਤੇ ਲੋਕਾਂ ਵਲੋਂ ਬਿਜਲੀ ਦਫ਼ਤਰ ਜਾਂ ਗਰਿੱਡ ਬਣਾਉਣ ਲਈ ਬਿਜਲੀ ਬੋਰਡ ਨੂੰ ਦਾਨ ਵਜੋਂ ਦਿੱਤੀਆਂ ਸਨ। ਇਹਨ੍ਹਾਂ ਜਾਇਦਾਦਾਂ ਨੂੰ ਵੇਚਣ ਦੀ ਤਜਵੀਜ਼ ਖ਼ਿਲਾਫ਼ ਇੰਜਨੀਅਰ, ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਉਲੀਕੇ ਸੰਘਰਸ਼ ਤਹਿਤ ਪਾਵਰਕੌਮ ਦੇ ਸਰਕਲ ਦਫ਼ਤਰ ਸੰਗਰੂਰ ਅੱਗੇ 24 ਅਕਤੂਬਰ ਨੂੰ ਰੋਸ ਧਰਨਾ ਲਗਾਉਣ ਅਤੇ ਡੀਸੀ ਦਫ਼ਤਰ ਤੱਕ ਰੋਸ ਮਾਰਚ ਕਰਨ ਦਾ ਫੈਸਲਾ ਕੀਤਾ ਹੈ ਅਤੇ 2 ਨਵੰਬਰ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਲੁਧਿਆਣਾ ਵਿੱਚ ਦਿੱਤੇ ਜਾ ਰਹੇ ਧਰਨੇ ਨੂੰ ਸਫ਼ਲ ਬਣਾਉਣ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਕੁਲਵਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਪਿਸ਼ੌਰ, ਇੰਜ ਪੰਕਜ ਗਰਗ, ਇੰਜ ਕੇਸਰ ਸਿੰਘ, ਨਿਰਭੈ ਸਿੰਘ, ਜਸਵਿੰਦਰ ਸਿੰਘ ਪਿਸ਼ੌਰ ਅਤੇ ਮਨਪ੍ਰੀਤ ਸ਼ਰਮਾ ਹਾਜ਼ਰ ਸਨ।

Advertisement
Advertisement
×