ਨਗਰ ਕੌਂਸਲ ਅਧੀਨ ਬਣੀਆਂ ਸੜਕਾਂ ਦੀ ਜਾਂਚ ਦੇ ਹੁਕਮ
ਜ਼ਿਲ੍ਹਾ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ ਨੇ ਐਕਸੀਅਨ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਨੂੰ ਪੱਤਰ ਲਿਖ ਕੇ ਨਗਰ ਕੌਂਸਲ ਸੰਗਰੂਰ ਵੱਲੋਂ ਬਣਾਈਆਂ ਜਾ ਰਹੀਆਂ ਨਵੀਆਂ ਸੜਕਾਂ...
Advertisement
ਜ਼ਿਲ੍ਹਾ ਸੰਗਰੂਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਬੈਂਬੀ ਨੇ ਐਕਸੀਅਨ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਨੂੰ ਪੱਤਰ ਲਿਖ ਕੇ ਨਗਰ ਕੌਂਸਲ ਸੰਗਰੂਰ ਵੱਲੋਂ ਬਣਾਈਆਂ ਜਾ ਰਹੀਆਂ ਨਵੀਆਂ ਸੜਕਾਂ ਅਤੇ ਨਗਰ ਕੌਂਸਲ ਭਵਾਨੀਗੜ੍ਹ ਵੱਲੋਂ ਸੰਗਤਪੁਰਾ ਅਤੇ ਜੋਗਿੰਦਰ ਬਸਤੀ ਵਿੱਚ ਬਣਾਈਆਂ ਜਾ ਰਹੀਆਂ ਸੜਕਾਂ ਦੀ ਜਾਂਚ-ਪੜਤਾਲ ਉਪਰੰਤ ਰਿਪੋਰਟ ਦੇਣ ਲਈ ਕਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਵਿਕਾਸ ਕਾਰਜ ਵੱਡੇ ਪੱਧਰ ’ਤੇ ਜਾਰੀ ਹਨ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਸਬੰਧੀ ਜਾਂਚ ਕਰ ਕੇ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਏ ਡੀ ਸੀ ਨੇ ਕਿਹਾ ਕਿ ਰਿਪੋਰਟ ਅਨੁਸਾਰ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਵਿਕਾਸ ਪ੍ਰਾਜੈਕਟਾਂ ਸਬੰਧੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Advertisement
Advertisement
