DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਾਹਰੀ ਲੋਕਾਂ ਨੂੰ ਹਦੂਦ ਛੱਡਣ ਦੇ ਹੁਕਮ

ਮਿਉਂਸਿਪਲ ਕੌਂਸਲ ਦੀਆਂ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163...

  • fb
  • twitter
  • whatsapp
  • whatsapp
Advertisement

ਮਿਉਂਸਿਪਲ ਕੌਂਸਲ ਦੀਆਂ 26 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤੇ ਹਨ ਕਿ ਚੋਣ ਪ੍ਰਚਾਰ ਖ਼ਤਮ ਹੁੰਦਿਆਂ ਹੀ ਬਾਹਰਲੇ ਜ਼ਿਲ੍ਹਿਆਂ ਜਾਂ ਰਾਜਾਂ ਤੋਂ ਆਏ ਸਿਆਸੀ ਆਗੂ ਅਤੇ ਵਰਕਰ ਤੁਰੰਤ ਹਲਕੇ ਦੀ ਹਦੂਦ ਤੋਂ ਬਾਹਰ ਚਲੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਵਿਅਕਤੀਆਂ ਦੀ ਵੋਟ ਇਸ ਖੇਤਰ ਵਿੱਚ ਨਹੀਂ ਹੈ ਜਾਂ ਜੋ ਚੋਣ ਡਿਊਟੀ ’ਤੇ ਤਾਇਨਾਤ ਨਹੀਂ ਹਨ, ਉਨ੍ਹਾਂ ਦਾ ਇੱਥੇ ਰਹਿਣਾ ਮਨ੍ਹਾ ਹੈ। ਇਹ ਹੁਕਮ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਸਖ਼ਤੀ ਨਾਲ ਲਾਗੂ ਰਹਿਣਗੇ।

Advertisement
Advertisement
×