DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਥੇਬੰਦੀਆਂ ਨੇ ਡੀ ਸੀ ਦਫ਼ਤਰ ਅੱਗੇ ਮੰਗ ਦਿਵਸ ਮਨਾਇਆ

ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਪ੍ਰਗਟਾਇਆ ਰੋਸ

  • fb
  • twitter
  • whatsapp
  • whatsapp
featured-img featured-img
ਸੰਗਰੂਰ ’ਚ ਡੀ ਸੀ ਦਫ਼ਤਰ ਅੱਗੇ ਮਨਾਏ ਮੰਗ ਦਿਵਸ ਮੌਕੇ ਕੇਂਦਰ ਤੇ ਰਾਜ ਸਰਕਾਰ ਖਿਲਾਫ਼ ਰੋਸ ਪ੍ਰਗਟਾਉਂਦੇ ਜਥੇਬੰਦੀਆਂ ਦੇ ਵਰਕਰ।
Advertisement

ਸੀਟੂ ਪੰਜਾਬ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਸੀ. ਦਫ਼ਤਰ) ਅੱਗੇ ਮੰਗ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਕੇਂਦਰ ਅਤੇ ਰਾਜ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ।

ਸੀਟੂ ਦੇ ਜ਼ਿਲ੍ਹਾ ਸਕੱਤਰ ਇੰਦਰਪਾਲ ਸਿੰਘ ਪੁੰਨਾਂਵਾਲ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਲੇਬਰ ਕੋਡ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਲੇਬਰ ਕੋਡ ਮਜ਼ਦੂਰਾਂ ਦੇ ਹੱਕਾਂ ‘ਤੇ ਸਿੱਧਾ ਹਮਲਾ ਹਨ ਅਤੇ ਇਨ੍ਹਾਂ ਨਾਲ ਮਜ਼ਦੂਰ ਵਰਗ ਦਾ ਸ਼ੋਸ਼ਣ ਵਧੇਗਾ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਸਕੱਤਰ ਮਨਦੀਪ ਕੁਮਾਰੀ ਅਤੇ ਸਤਵੀਰ ਤੁੰਗਾਂ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰਨ, ਪੱਕੀ ਨੌਕਰੀ ਦੇਣ ਅਤੇ ਹੋਰ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਤੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕੰਮ ਲਏ ਜਾਂਦੇ ਹਨ ਪਰ ਉਨ੍ਹਾਂ ਨੂੰ ਯੋਗ ਮਾਣ-ਸਨਮਾਨ ਅਤੇ ਤਨਖਾਹ ਨਹੀਂ ਦਿੱਤੀ ਜਾਂਦੀ। ਅੰਤ ਵਿੱਚ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Advertisement

Advertisement
Advertisement
×