ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 31 ਦਸੰਬਰ
ਗੁਰਦੁਆਰਾ ਅਕੋਈ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਆਮਦ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਇਲਾਕੇ ਦੀਆਂ ਸੰਗਤਾਂ ਵੱਲੋਂ ਨਗਰ ਮੁਲੋਵਾਲ ਦੇ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ ਜਿਹੜਾਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਅਕੋਈ ਸਾਹਿਬ ਵਿਖੇ ਪਹੁੰਚਿਆ।
ਬਾਬਾ ਬਲਜੀਤ ਸਿੰਘ ਫੱਕਰ ਦੀ ਨਿਗਰਾਨੀ ਹੇਠ ਸਜਾਏ ਨਗਰ ਕੀਰਤਨ ਦਾ ਨੇੜਲੇ ਪਿੰਡ ਸਾਰੋਂ, ਫਤਹਿਗੜ੍ਹ ਛੰਨਾ, ਬੇਨੜਾ, ਦੇਹ ਕਲਾਂ ਅਤੇ ਅਕੋਈ ਸਾਹਿਬ ਵਿਖੇ ਸੰਗਤ ਨੇ ਭਰਵਾਂ ਸਵਾਗਤ ਕੀਤਾ। ਗੁਰਦੁਆਰਾ ਸਾਹਿਬ ਅਤੇ ਵੱਖ-ਵੱਖ ਪਿੰਡਾਂ ਦੀਆਂ ਮੋਹਤਵਰ ਸ਼ਖਸੀਅਤਾਂ ਵੱਲੋਂ ਪੰਜ ਪਿਆਰਿਆਂ ਸਮੇਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦਾ ਸਨਮਾਨ ਕੀਤਾ ਗਿਆ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਦੌਰਾਨ ਸਕੂਲੀ ਬੱਚਿਆਂ ਤੇ ਨਿਹੰਗ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ। ਵੱਖ-ਵੱਖ ਪੜਾਵਾਂ ’ਤੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਯੋਧਿਆਂ ਦੀਆਂ ਵਾਰਾਂ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਪਿੰਡਾਂ ਅੰਦਰ ਨਗਰ ਕੀਰਤਨ ਦੌਰਾਨ ਸੰਗਤਾਂ ਲਈ ਥਾਂ-ਥਾਂ ਚਾਹ ਪਕੌੜੇ ਬਰੈਡ ਆਦਿ ਦੇ ਲੰਗਰ ਲਗਾਏ ਹੋਏ ਸਨ।