DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਓਐੱਸਡੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਿੱਜੀ ਪੱਤਰ ਪ੍ਰੇਰਕ ਧੂਰੀ, 2 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐੱਸਡੀ ਸੁਖਬੀਰ ਸਿੰਘ ਸੁੱਖੀ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿੱਚ ਧੂਰੀ ਹਲਕੇ ਦੇ ਸਰਪੰਚਾਂ ਪੰਚਾਂ ਅਤੇ ਹਲਕੇ ਦੇ ਹੋਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਸ ਦਾ ਮੌਕੇ...
  • fb
  • twitter
  • whatsapp
  • whatsapp
Advertisement

ਨਿੱਜੀ ਪੱਤਰ ਪ੍ਰੇਰਕ

ਧੂਰੀ, 2 ਜੁਲਾਈ

Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐੱਸਡੀ ਸੁਖਬੀਰ ਸਿੰਘ ਸੁੱਖੀ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿੱਚ ਧੂਰੀ ਹਲਕੇ ਦੇ ਸਰਪੰਚਾਂ ਪੰਚਾਂ ਅਤੇ ਹਲਕੇ ਦੇ ਹੋਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਸ ਦਾ ਮੌਕੇ ’ਤੇ ਹੱਲ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਦਿੱਤੀ।

ਓਐੱਸਡੀ ਸੁੱਖੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧੂਰੀ ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਧੂਰੀ ਸ਼ਹਿਰ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਜ਼ਾਰ ਵਾਲੇ ਫਾਟਕਾਂ ਉੱਪਰ ਦੀ ਓਵਰਬ੍ਰਿਜ ਬਣਾਉਣ ਦਾ ਕੰਮ ਵੀ ਜਲਦੀ ਸ਼ੁਰੂ ਹੋਵੇਗਾ ਅਤੇ ਧੂਰੀ ਹਲਕੇ ਵਿੱਚ ਹੋਰ ਵੀ ਵਿਕਾਸ ਕਾਰਜ ਤੇਜ਼ੀ ਨਾਲ ਸ਼ੁਰੂ ਹੋਣਗੇ। ਇਸ ਮੌਕੇ ਮੁੱਖ ਮੰਤਰੀ ਦਫਤਰ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਡਾ. ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ, ਰਛਪਾਲ ਸਿੰਘ ਭੁੱਲਰਹੇੜੀ ਹਲਕਾ ਕੋਆਰਡੀਨੇਟਰ, ‘ਆਪ’ ਆਗੂ ਪਰਮਜੀਤ ਸਿੰਘ ਕਾਂਝਲਾ, ਬਲਾਕ ਪ੍ਰਧਾਨ ਗੁਰਤੇਜ ਸਿੰਘ ਤੇਜ਼ੀ ਕੱਕੜਵਾਲ, ਸੰਦੀਪ ਤਾਇਲ ਜੋਲੀ ਸਾਬਕਾ ਪ੍ਰਧਾਨ ਨਗਰ ਕੌਂਸਲ ਧੂਰੀ, ਤੀਰਥ ਸਿੰਘ ਭੱਦਲਵੜ ਬਲਾਕ ਪ੍ਰਧਾਨ ਅਤੇ ਧੂਰੀ ਹਲਕੇ ਦੇ ਸੀਨੀਅਰ ‘ਆਪ’ ਆਗੂ ਅਤੇ ਵਰਕਰ ਹਾਜ਼ਰ ਸਨ।

Advertisement
×